ਚੰਡੀਗੜ੍ਹ, 16 ਮਾਰਚ 2023: ਕੋਟਕਪੂਰਾ ਗੋਲੀ ਕਾਂਡ (Kotakpura Firing Case) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਅੱਜ ਜ਼ਿਲ੍ਹਾ ਫਰੀਦਕੋਟ ਦੀ ਅਦਾਲਤ ਵਿੱਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਸੁਖਬੀਰ ਬਾਦਲ ਦੀ ਪਟੀਸ਼ਨ ਖਾਰਜ ਕਰਦਿਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਹ ਫੈਸਲਾ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਸੁਣਾਇਆ ਹੈ ।ਇਸਦੇ ਨਾਲ ਹੀ ਅਦਾਲਤ ਨੇ ਦੇ ਤਤਕਾਲੀ ਐੱਸਐੱਸਪੀ ਸੁਖਮਿੰਦਰ ਸਿੰਘ ਮਾਨ ਦੀ ਵੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ |
ਅਗਸਤ 15, 2026 10:43 ਬਾਃ ਦੁਃ




