Kotakpura

ਕੋਟਕਪੂਰਾ ਗੋਲੀ ਕਾਂਡ: ਸਾਬਕਾ CM ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਸੁਮੇਧ ਸੈਣੀ ਸਮੇਤ 5 ਹੋਰ ਪੁਲਿਸ ਅਧਿਕਾਰੀਆਂ ਨੂੰ ਨੋਟਿਸ ਜਾਰੀ

ਚੰਡੀਗੜ੍ਹ, 06 ਮਾਰਚ 2023: ਫਰੀਦਕੋਟ ਦੀ ਅਦਾਲਤ ਨੇ ਕੋਟਕਪੂਰਾ (Kotakpura) ਗੋਲੀ ਕਾਂਡ ਵਿੱਚ ਪੇਸ਼ ਚਾਰਜਸ਼ੀਟ ਦੀ ਸੁਣਵਾਈ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ ਇਲਾਵਾ 5 ਹੋਰ ਪੁਲਿਸ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤੇ ਹਨ।

ਅਦਾਲਤ ਨੇ ਇਨ੍ਹਾਂ ਨੂੰ 23 ਮਾਰਚ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। SIT ਨੇ 24 ਫਰਵਰੀ ਨੂੰ ਫਰੀਦਕੋਟ ਅਦਾਲਤ ਵਿੱਚ 7000 ਪੰਨਿਆਂ ਦੀ ਚਾਰਜਸ਼ੀਟ ਪੇਸ਼ ਕੀਤੀ ਸੀ। ਇਸ ਕੇਸ ਵਿੱਚ ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਸਮੇਤ ਬਾਦਲ ਪਿਓ-ਪੁੱਤ ਸੁਮੇਧ ਸੈਣੀ ਸ਼ਾਮਲ ਹਨ।

Scroll to Top