ਚਰਨਜੀਤ ਸਿੰਘ ਚੰਨੀ

ਲਖੀਮਪੁਰ ਹਾਦਸਾ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ, 5 ਅਕਤੂਬਰ 2021 : ਲਖੀਮਪੁਰ ਖੀਰੀ ‘ਚ ਹੋਏ ਦਰਦਨਾਕ ਹਾਦਸੇ ਤੋਂ ਬਾਅਦ ਹਰ ਸਿਆਸੀ ਗਲਿਆਰਾ ਲਖੀਮਪੁਰ ਖੀਰੀ ਜਾਣਾ ਚਾਹੁੰਦਾ ਹੈ | ਪੰਜਾਬ ਦੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਲਖੀਮਪੁਰ ਜਾਣ ਦਾ ਫ਼ੈਸਲਾ ਕੀਤਾ ਸੀ, ਪਰ ਇਜ਼ਾਜ਼ਤ ਨਹੀਂ ਦਿੱਤੀ ਗਈ|

ਹਾਲਾਂਕਿ ਉੱਪ ਮੁੱਖ ਮੰਤਰੀ ਨੂੰ ਯੂਪੀ ਪੁਲਸ ਵੱਲੋਂ ਗਿਰਫ਼ਤਾਰ ਕਰ ਲਿਆ ਗਿਆ | ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲਖੀਮਪੁਰ ਘਟਨਾ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੰਗਲਵਾਰ ਨੂੰ ਮੁਲਾਕਾਤ ਕੀਤੀ ਜਾ ਸਕਦੀ ਹੈ।ਲਖੀਮਪੁਰ ‘ਚ ਵਾਪਰੀ ਘਟਨਾ ਨੂੰ ਵੇਖ ਕੇ ਹਰ ਇੱਕ ਰੂਹ ਕੰਬ ਉੱਠੀ ਸੀ | ਜਿਸ ਦੇ ਲਈ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਉਹ ਜਲਦ ਤੋਂ ਜਲਦ ਇਸ ਘਟਨਾ ਤੋਂ ਪੀੜਤ ਲੋਕਾਂ ਨੂੰ ਇਨਸਾਫ਼ ਦਿਵਾਉਣ |

Scroll to Top