ਚੰਡੀਗੜ੍ਹ 05 ਸਤੰਬਰ 2022: ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਅਤੇ ਉਪ ਰਾਜਪਾਲ ਵਿਚਾਲੇ ਚੱਲ ਰਹੀ ਟਕਰਾਅ ਨੇ ਨਵਾਂ ਮੋੜ ਲੈ ਲਿਆ ਹੈ | ਦਿੱਲੀ ਦੇ ਲੈਫਟੀਨੈਂਟ ਗਵਰਨਰ ਵਿਨੇ ਕੁਮਾਰ ਸਕਸੈਨਾ (Vinay Kumar Saxena) ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਨੇਤਾਵਾਂ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।
ਜਿਕਰਯੋਗ ਹੈ ਕਿ ਖਾਦੀ ਅਤੇ ਗ੍ਰਾਮ ਉਦਯੋਗ ਕਮਿਸ਼ਨ (ਕੇਵੀਆਈਸੀ) ਦੇ ਤਤਕਾਲੀ ਚੇਅਰਮੈਨ (LG) ਦੇ ਕਾਰਜਕਾਲ ਦੌਰਾਨ ਦੁਰਗੇਸ਼ ਪਾਠਕ, ਆਤਿਸ਼ੀ, ਸੌਰਭ ਭਾਰਦਵਾਜ, ਸੰਸਦ ਮੈਂਬਰ ਸੰਜੇ ਸਿੰਘ ਅਤੇ ਜੈਸਮੀਨ ਸ਼ਾਹ ਨੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਸਨ। ਇਨ੍ਹਾਂ ਦੋਸ਼ਾਂ ਨੂੰ ਝੂਠਾ ਅਤੇ ਮਾਣਹਾਨੀ ਮੰਨਦੇ ਹੋਏ ਉਪ ਰਾਜਪਾਲ ਨੇ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ।