ਲੋਕ ਸਭਾ ਚੋਣਾਂ 2024: ਭਾਜਪਾ ਵੱਲੋਂ ਪੰਜਾਬ ‘ਚ ਤਿੰਨ ਹੋਰ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ

BJP

ਚੰਡੀਗੜ੍ਹ, 09 ਮਈ 2024: ਭਾਜਪਾ (BJP) ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਵਿੱਚ ਸੂਬਾ ਮੀਤ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ ਨੂੰ ਆਨੰਦਪੁਰ ਸਾਹਿਬ ਸੀਟ ਤੋਂ ਟਿਕਟ ਦਿੱਤੀ ਗਈ ਹੈ। ਸੁਭਾਸ਼ ਸ਼ਰਮਾ ਪਹਿਲੀ ਵਾਰ ਚੋਣ ਲੜਨਗੇ |

ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਸਾਬਕਾ ਮੰਤਰੀ ਰਾਣਾ ਗੁਰਮੀਤ ਸੋਢੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਸੀਐਮ ਭਗਵੰਤ ਮਾਨ ਦੇ ਗੜ੍ਹ ਸੰਗਰੂਰ ਸੀਟ ਤੋਂ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਸ੍ਰੀ ਫ਼ਤਹਿਗੜ੍ਹ ਸਾਹਿਬ ਸੀਟ ਲਈ ਭਾਜਪਾ ਨੇ ਅਜੇ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ।

ਇਸ ਤੋਂ ਪਹਿਲਾਂ ਭਾਜਪਾ (BJP) ਨੇ ਪਹਿਲੀ ਸੂਚੀ ਵਿੱਚ 6 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਜਿਸ ਵਿੱਚ ਜਲੰਧਰ ਤੋਂ ਸੁਸ਼ੀਲ ਰਿੰਕੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਪਟਿਆਲਾ ਤੋਂ ਪ੍ਰਨੀਤ ਕੌਰ, ਫਰੀਦਕੋਟ ਤੋਂ ਹੰਸ ਰਾਜ ਹੰਸ, ਗੁਰਦਾਸਪੁਰ ਤੋਂ ਦਿਨੇਸ਼ ਬੱਬੂ ਅਤੇ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।

ਇਸ ਤੋਂ ਬਾਅਦ ਦੂਜੀ ਸੂਚੀ ਵਿੱਚ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਸਿੱਧੂ ਨੂੰ ਬਠਿੰਡਾ ਤੋਂ, ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮਪ੍ਰਕਾਸ਼ ਨੂੰ ਹੁਸ਼ਿਆਰਪੁਰ ਅਤੇ ਭਾਜਪਾ ਨੇ ਟਿਕਟ ਦਿੱਤੀ ਹੈ। ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਨੂੰ ਟਿਕਟ ਦਿੱਤੀ ਹੈ ।

Leave a Reply

Your email address will not be published. Required fields are marked *