ਲੋਕ ਸਭਾ ਚੋਣਾਂ 2024: ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ

Sukhjinder Singh Randhawa

ਚੰਡੀਗੜ੍ਹ, 10 ਮਈ 2024: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਨਾਮਜ਼ਦਗੀ ਦਾਖ਼ਲ ਕਰਨ ਦੇ ਚੌਥੇ ਦਿਨ ਅੱਜ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਦੀਨਾਨਗਰ ਦੀ ਵਿਧਾਇਕਾ ਅਰੁਣਾ ਚੌਧਰੀ, ਅਸ਼ੋਕ ਚੌਧਰੀ ਹਾਜ਼ਰ ਸਨ।

ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅੱਜ ਦੇਸ਼ ਵਿੱਚ ਨਫ਼ਰਤ ਦਾ ਮਾਹੌਲ ਹੈ। ਜੇਕਰ ਦੇਸ਼ ਵਿੱਚ ਲੋਕਤੰਤਰ ਨੂੰ ਬਚਾਉਣਾ ਹੈ ਤਾਂ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਬਿਹਤਰ ਕੋਈ ਵਿਕਲਪ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਦੇਸ਼ ਭਰ ਦੇ ਲੋਕਾਂ ਦਾ ਪਿਆਰ ਮਿਲ ਰਿਹਾ ਹੈ। ਦੇਸ਼ ਵਿਚ ਕਾਂਗਰਸ ਭਾਰੀ ਬਹੁਮਤ ਨਾਲ ਜਿੱਤੇਗੀ।

Leave a Reply

Your email address will not be published. Required fields are marked *