Mahapanchayat

Delhi: ਜੰਤਰ-ਮੰਤਰ ਵਿਖੇ ਕਿਸਾਨਾਂ ਦੀ ਮਹਾਪੰਚਾਇਤ, ਪੁਲਿਸ ਨੇ ਵਧਾਈ ਸੁਰੱਖਿਆ

ਚੰਡੀਗੜ੍ਹ 22 ਅਗਸਤ 2022: ਸੰਯੁਕਤ ਕਿਸਾਨ ਮੋਰਚਾ ਵਲੋਂ ਅੱਜ ਦਿੱਲੀ ਦੇ ਜੰਤਰ-ਮੰਤਰ (Jantar Mantar) ਵਿਖੇ ਮਹਾਪੰਚਾਇਤ (Mahapanchayat) ਕਰਨ ਦਾ ਐਲਾਨ ਕੀਤਾ ਹੈ। ਦਿੱਲੀ ‘ਚ ਸੁਰੱਖਿਆ ਪ੍ਰਬੰਧਾਂ ਦਰਮਿਆਨ ਬੇਰੁਜ਼ਗਾਰੀ ਦੇ ਵਿਰੋਧ ‘ਚ ਪ੍ਰਦਰਸ਼ਨ ਕਰਨ ਲਈ ਕਿਸਾਨ ਟਿੱਕਰੀ ਸਰਹੱਦ ‘ਤੇ ਪਹੁੰਚੇ। ਕਿਸਾਨ ਮਹਾਪੰਚਾਇਤ ਦੇ ਮੱਦੇਨਜ਼ਰ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਕਿਸਾਨ ਮਹਾਂਪੰਚਾਇਤ ਦਾ ਵੀ ਆਵਾਜਾਈ ’ਤੇ ਅਸਰ ਪਿਆ ਹੈ।ਇਸਦੇ ਨਾਲ ਹੀ ਮਹਾਪੰਚਾਇਤ ‘ਚ ਹਿੱਸਾ ਲੈਣ ਲਈ ਵੱਖ-ਵੱਖ ਸੂਬਿਆਂ ਤੋਂ ਕਿਸਾਨ ਦਿੱਲੀ ਪਹੁੰਚ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਜੰਤਰ-ਮੰਤਰ ‘ਤੇ ਮਹਾਪੰਚਾਇਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਹੈ।

Scroll to Top