ਚੰਡੀਗੜ੍ਹ 29 ਜੂਨ 2022: ਮਹਾਰਾਸ਼ਟਰ ਰਾਜਪਾਲ ਦੇ ਫਲੋਰ ਟੈਸਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਨੇ ਬਰਕਰਾਰ ਰੱਖਣ ਦੇ ਨਾਲ ਹੀ ਮੁੱਖ ਮੰਤਰੀ ਊਧਵ ਠਾਕਰੇ (Chief Minister Uddhav Thackeray ) ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ । ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ ਊਧਵ ਠਾਕਰੇ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਧਾਨ ਪ੍ਰੀਸ਼ਦ ਦੀ ਮੈਂਬਰਸ਼ਿਪ ਛੱਡਣ ਦਾ ਵੀ ਐਲਾਨ ਕੀਤਾ।
ਮੁੱਖ ਮੰਤਰੀ ਊਧਵ ਫੇਸਬੁੱਕ ਰਾਹੀਂ ਅਸਤੀਫੇ ਦਾ ਐਲਾਨ ਕੀਤਾ, ਉਨ੍ਹਾਂ ਨੇ ਇਸ ਦੌਰਾਨ ਕਾਂਗਰਸ-ਐਨਸੀਪੀ ਦੇ ਸਮਰਥਨ ਦਾ ਧੰਨਵਾਦ ਕੀਤਾ, ਇਸਦੇ ਨਾਲ ਹੀ ਉਨ੍ਹਾਂ ਨੇ ਜਨਤਾ ਦਾ ਵੀ ਧੰਨਵਾਦ ਕਰਦਿਆਂ ਕਲਿਆਣਕਾਰੀ ਕੰਮਾਂ ਦੀ ਜਾਣਕਾਰੀ ਦਿੱਤੀ |