BJP

ਮਾਨ ਸਰਕਾਰ ਨੇ ਵਿਧਾਨ ਸਭਾ ਸੈਸ਼ਨ ਬੁਲਾ ਕੇ ਪੰਜਾਬ ਦੇ ਲੋਕਾਂ ਦਾ ਪੈਸਾ ਕੀਤਾ ਬਰਬਾਦ: ਭਾਜਪਾ

ਅੰਮ੍ਰਿਤਸਰ 03 ਅਕਤੂਬਰ 2022: ਅੰਮ੍ਰਿਤਸਰ ਭਾਜਪਾ ਦੇ ਨੇਤਾਵਾਂ ਵੱਲੋਂ ਭਾਜਪਾ (BJP) ਦੇ ਦਫਤਰ ਦੇ ਅੰਦਰ ਹੀ ਪੰਜਾਬ ਦੀ ‘ਆਪ’ ਸਰਕਾਰ ਦੇ ਖ਼ਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ | ਇਨ੍ਹਾਂ ਲੀਡਰਾ ਨੇ ਪੰਜਾਬ ਖ਼ਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਨੇਤਾ ਸੁਖਮਿੰਦਰ ਸਿੰਘ ਰੰਧਾਵਾ ਪਿੰਟੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੇ ਇਸ ਦੇ ਪੈਸੇ ਦਾ ਨਾਜਾਇਜ਼ ਫ਼ਾਇਦਾ ਚੁੱਕ ਰਹੀ ਹੈ |

ਇਸਦੇ ਨਾਲ ਹੀ ਸੁਖਵਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਭਰੋਸਗੀ ਮਤਾ ਲਿਆਂਦਾ ਗਿਆ, ਜਿਸ ਕਰਕੇ ਸੈਸ਼ਨ ਰੱਦ ਹੋਇਆ ਸੀ ਤੇ ਪੰਜਾਬ ਸਰਕਾਰ ਵੱਲੋਂ ਗਵਰਨਰ ਨੂੰ ਲਿਖ ਕੇ ਦਿੱਤਾ ਗਿਆ ਸੀ ਕਿ ਉਹ ਭਰੋਸਗੀ ਮਤਾ ਨਹੀਂ ਲਿਆਉਣਗੇ ਲੇਕਿਨ ਉਨ੍ਹਾਂ ਨੇ ਪਹਿਲੇ ਦਿਨ ਹੀ ਪੰਜਾਬ ਸਰਕਾਰ ਨੇ ਭਰੋਸਗੀ ਮਤਾ ਲਿਆਂਦਾ |

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਕੋਲੋਂ ਆਪਣੇ ਵਾਅਦੇ ਤਾਂ ਪੂਰੇ ਨਹੀਂ ਹੋਏ ਸੂਬੇ ਦੇ ਲੋਕਾਂ ਦਾ ਧਿਆਨ ਭਟਕਾਉਣ ਵਾਸਤੇ ਵਿਧਾਨ ਸਭਾ ਦੇ ਵਿੱਚ ਅਜਿਹੇ ਮਤੇ ਪਾਸ ਕਰਵਾ ਰਹੇ ਹਨ, ਉਨ੍ਹਾਂ ਕਿਹਾ ਕਿ ਮਾਨ ਸਰਕਾਰ ਭਾਜਪਾ ‘ਤੇ ਇਲਜ਼ਾਮ ਤਾਂ ਲਗਾ ਰਹੀ ਸੀ ਕਿ ‘ਆਪ’ ਨੇਤਾਵਾਂ ਨੂੰ ਖ਼ਰੀਦਣ ਦੀ ਕੋਸ਼ਿਸ਼ ਕਰ ਰਹੀ ਹੈ | ਲੇਕਿਨ ਕਿਸੇ ਵੀ ਭਾਜਪਾ ਨੇਤਾ ਦਾ ਨਾਮ ਪੰਜਾਬ ਸਰਕਾਰ ਨਹੀਂ ਦੱਸਿਆ | ਇਸ ਤੋਂ ਪਤਾ ਲੱਗਦਾ ਹੈ ਕਿ ਮਾਨ ਸਰਕਾਰ ਸਿਰਫ ਲੋਕਾਂ ਨੂੰ ਭੁਲੇਖੇ ‘ਚ ਪਾ ਰਹੀ ਹੈ |

Scroll to Top