Ashwini Sharma

CM ਹਾਊਸ ਦਾ ਘਿਰਾਓ ਕਰਨ ਜਾ ਰਹੇ ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਸਮੇਤ ਕਈ ਭਾਜਪਾ ਆਗੂਆਂ ਨੂੰ ਹਿਰਾਸਤ ‘ਚ ਲਿਆ

ਚੰਡੀਗੜ੍ਹ 22 ਸਤੰਬਰ 2022: ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ (Ashwini Sharma) ਦੀ ਅਗਵਾਈ ਵਿਚ ਕਈ ਭਾਜਪਾ (BJP) ਲੀਡਰ ਅੱਜ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਸਨ, ਪਰ ਪੁਲਿਸ ਨੇ ਬੈਰੀਕੇਡ ਲਗਾ ਕੇ ਇਨ੍ਹਾਂ ਭਾਜਪਾ ਵਰਕਰਾਂ ਨੂੰ ਰੋਕ ਲਿਆ । ਜਦੋਂ ਭਾਜਪਾ ਲੀਡਰਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਪਾਣੀ ਦੀ ਬੁਛਾੜਾਂ ਦੀ ਵਰਤੋਂ ਕੀਤੀ। ਇਸ ਦੌਰਾਨ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਸਮੇਤ ਕਈ ਹੋਰ ਆਗੂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ |

Punjab BJP

ਇਸ ਦੌਰਾਨ ਭਾਜਪਾ (BJP) ਲੀਡਰਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦੋ ਤਿਹਾਈ ਬਹੁਮਤ ਵਾਲੀ ਪੰਜਾਬ ‘ਆਪ’ ਸਰਕਾਰ ਵੱਲੋਂ ਭਰੋਸੇ ਦਾ ਮਤ ਪੇਸ਼ ਕਰਨ ਲਈ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਰੋਕਣ ਦੇ ਪੰਜਾਬ ਰਾਜਪਾਲ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜਪਾਲ ਵੱਲੋਂ ਵਿਧਾਨ ਸਭਾ ਦੇ ਇਕ ਦਿਨ ਦੇ ਸੈਸ਼ਨ ‘ਤੇ ਪਾਬੰਦੀ ਲਾਉਣ ਦਾ ਫੈਸਲਾ ਸੰਵਿਧਾਨ ਮੁਤਾਬਕ ਹੈ। ਅਸ਼ਵਨੀ ਸ਼ਰਮਾ ਨੇ ‘ਆਪ’ ਵੱਲੋਂ ਪੰਜਾਬ ਰਾਜਪਾਲ ਦੇ ਫੈਸਲੇ ’ਤੇ ਸਵਾਲ ਉਠਾਉਣ ਦੇ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ ਹੈ।

Scroll to Top