Panchayat Minister

ਸਰਕਾਰੀ ਜ਼ਮੀਨਾਂ ਤੋਂ ਕਬਜੇ ਛੁਡਵਾਉਣ ਨੂੰ ਲੈ ਕੇ ਪੰਚਾਇਤ ਮੰਤਰੀ ਦੀ ਕਿਸਾਨਾਂ ਨਾਲ ਮੀਟਿੰਗ ਖ਼ਤਮ

ਚੰਡੀਗੜ੍ਹ 23 ਮਈ 2022: ਅੱਜ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ (Punjab Farmers Associations) ਨੇ ਮੀਟਿੰਗ ਕੀਤੀ ।ਇਸ ਦੌਰਾਨ ਮੀਟਿੰਗ ‘ਚ ਪੰਚਾਇਤੀ ਜਮੀਨਾਂ ਤੋਂ ਕਬਜੇ ਛੁਡਵਾਉਣ ਸੰਬੰਧੀ ਚਰਚਾ ਕੀਤੀ ਗਈ ਹੈ । ਇਸ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਸਰਕਾਰ ਵੱਲੋਂ ਉਹਨਾਂ ਦੀਆਂ ਮੰਗਾਂ ਮੰਨ ਲਈਆਂ ਗਈ ਹਨ

ਇਸਦੇ ਨਾਲ ਹੀ ਹੁਣ ਪੰਜਾਬ ਸਰਕਾਰ ਵੱਲੋਂ ਪਹਿਲਾਂ 30 ਮਈ ਤੱਕ ਕਬਜੇ ਛੱਡਣ ਦੀ ਚਿਤਾਵਨੀ ਦਿੱਤੀ ਸੀ ਜਿਸਨੂੰ ਹੁਣ ਵਧਾ ਕੇ 30 ਜੂਨ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਇਹ ਵੀ ਭਰੋਸਾ ਦਿੱਤਾ ਗਿਆ ਹੈ ਕਿ ਕਬਜੇ ਛੁਡਵਾਉਣ ਲਈ ਕਿਸਾਨਾਂ ਅਤੇ ਸਰਕਾਰੀ ਅਧਿਕਾਰੀਆਂ ਦੀ 6 ਜਾਂ 8 ਮੈਂਬਰੀ ਸਾਂਝੀ ਕਮੇਟੀ ਦਾ ਗਠਨ ਵੀ ਕੀਤਾ ਜਾਵੇਗਾ । ਇਸ ਦੇ ਨਾਲ ਹੀ ਕਬਜਾ ਛੁਡਵਾਉਣ ਤੋਂ ਪਹਿਲਾਂ 15 ਦਿਨਾਂ ਦਾ ਨੋਟਿਸ ਵੀ ਸਰਕਾਰ ਵੱਲੋਂ ਭੇਜਿਆ ਜਾਵੇਗਾ।ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਇਸੇ ਤਰਾਂ ਜਾਰੀ ਰਹੇਗੀ।

Scroll to Top