ਮੌਸਮ

ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਪੰਜਾਬ ਤੇ ਚੰਡੀਗੜ੍ਹ ‘ਚ ਮੀਂਹ ਦਾ ਅਲਰਟ ਜਾਰੀ

ਚੰਡੀਗੜ੍ਹ 30 ਜਨਵਰੀ 2023: ਪੰਜਾਬ ਭਰ ਵਿੱਚ ਐਤਵਾਰ ਨੂੰ ਦਿਨ ਭਰ ਬੱਦਲਾਂ ਦੇ ਨਾਲ ਚੱਲੀਆਂ ਤੇਜ਼ ਹਵਾਵਾਂ ਨੇ ਲੋਕਾਂ ਨੂੰ ਠੰਢਕ ਮਹਿਸੂਸ ਕਰਨ ਲਈ ਮਜਬੂਰ ਕਰ ਦਿੱਤਾ, ਜਦੋਂ ਕਿ ਸ਼ਾਮ ਨੂੰ ਮੀਂਹ (Rain) ਪਿਆ। ਇਸਦੇ ਸੋਮਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪਿਆ | ਜਿਸਦੇ ਚੱਲਦੇ ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ, ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 12-24 ਘੰਟਿਆਂ ਦੌਰਾਨ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਸਦੇ ਨਾਲ ਹੀ ਨਾਲ ਹੀ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। ਇਸ ਤੋਂ ਬਾਅਦ ਬੱਦਲ ਕਈ ਇਲਾਕਿਆਂ ਨੂੰ ਆਪਣੀ ਲਪੇਟ ‘ਚ ਰੱਖਣਗੇ, ਜਿਸ ਨਾਲ ਗਰਜ ਦੇ ਨਾਲ-ਨਾਲ ਹਲਕੀ ਬਾਰਿਸ਼ (Rain) ਹੋਣ ਦੀ ਸੰਭਾਵਨਾ ਹੈ। ਜਿਕਰਯੋਗ ਕਿ ਮੌਸਮ ਵਿਭਾਗ ਨੇ ਪੱਛਮੀ ਗੜਬੜੀ ਕਾਰਨ 29 ਜਨਵਰੀ ਤੋਂ 30 ਜਨਵਰੀ ਤੱਕ ਉੱਤਰ ਭਾਰਤ ਦੇ ਕਈ ਰਾਜਾਂ ਲਈ ਪਹਿਲਾਂ ਹੀ ਮੀਂਹ ਦਾ ਅਲਰਟ ਜਾਰੀ ਕੀਤਾ ਸੀ। ਮੰਗਲਵਾਰ ਨੂੰ ਬੱਦਲ ਸਾਫ ਹੋ ਜਾਣਗੇ ਪਰ ਸਵੇਰੇ ਫਿਰ ਸੰਘਣੀ ਧੁੰਦ ਪੈ ਸਕਦੀ ਹੈ। ਬੱਦਲਾਂ ਅਤੇ ਹਵਾਵਾਂ ਕਾਰਨ ਦਿਨ ਦਾ ਤਾਪਮਾਨ ਵੀ ਡਿੱਗ ਗਿਆ।

Scroll to Top