ਮੌਸਮ ਵਿਭਾਗ ਵੱਲੋਂ ਅੱਜ ਚੰਡੀਗੜ੍ਹ ਲਈ ਯੈਲੋ ਅਲਰਟ ਜਾਰੀ, ਹਲਕੀ ਬਾਰਿਸ਼ ਦੀ ਚਿਤਾਵਨੀ

Chandigarh

ਚੰਡੀਗੜ੍ਹ, 29 ਅਪ੍ਰੈਲ 2024: ਵੈਸਟਰਨ ਡਿਸਟਰਬੈਂਸ ਕਾਰਨ ਚੰਡੀਗੜ੍ਹ (Chandigarh) ‘ਚ ਅੱਜ ਵੀ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ। ਅੱਜ ਦਿਨ ਭਰ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਅੱਜ ਚੰਡੀਗੜ੍ਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ‘ਚ ਅੱਜ ਗੜੇਮਾਰੀ ਦੇ ਨਾਲ-ਨਾਲ ਬੱਦਲਾਂ ‘ਚ ਗਰਜ ਅਤੇ ਬਿਜਲੀ ਦੀ ਚਮਕ ਦੇਖਣ ਨੂੰ ਮਿਲ ਸਕਦੀ ਹੈ।

ਪਿਛਲੇ ਕੁਝ ਦਿਨਾਂ ਤੋਂ ਵੈਸਟਰਨ ਡਿਸਟਰਬੈਂਸ ਕਾਰਨ ਸ਼ਨੀਵਾਰ ਨੂੰ ਹੋਈ ਬਾਰਿਸ਼ ਕਾਰਨ ਤਾਪਮਾਨ ‘ਚ ਗਿਰਾਵਟ ਆਈ ਹੈ। ਸ਼ੁੱਕਰਵਾਰ ਨੂੰ ਚੰਡੀਗੜ੍ਹ (Chandigarh) ‘ਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਪਹੁੰਚ ਗਿਆ ਸੀ। ਪਰ ਹੁਣ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਦੇ ਆਸ-ਪਾਸ ਹੈ। ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਹੈ। ਮੌਸਮ ਵਿਭਾਗ ਨੇ ਭਲਕੇ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਬੁੱਧਵਾਰ 1 ਅਪ੍ਰੈਲ ਨੂੰ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਰਹੇਗਾ।

Leave a Reply

Your email address will not be published. Required fields are marked *