ਬੱਚੇ ਦੇ ਥੱਪੜ,

ਪੁਲਿਸ ਮੁਲਾਜ਼ਮ ਨੇ ਜੜਿਆ ਬੱਚੇ ਦੇ ਥੱਪੜ, ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਕਾਰਵਾਈ ਦੇ ਹੁਕਮ

ਚੰਡੀਗੜ੍ਹ 25 ਅਪ੍ਰੈਲ 2022: ਪੰਜਾਬ ਫੂਡ ਐਂਡ ਸਵਿਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਅੱਜ ਯਾਨੀ ਸੋਮਵਾਰ ਨੂੰ ਧਾਰੀਵਾਲ ਮੰਡੀ ‘ਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ । ਇਸ ਦੌਰਾਨ ਰਸਤਾ ਸਾਫ ਕਰਵਾਉਣ ਲਈ ਪੰਜਾਬ ਪੁਲਿਸ ਦੇ ਇਕ ਮੁਲਾਜ਼ਮ ਨੇ ਰਿਕਸ਼ਾ ਚਾਲਕ ਬੱਚੇ ਦੇ ਥੱਪੜ ਨੂੰ ਜੜ ਦਿੱਤਾ। ਉੱਥੇ ਮੌਜੂਦ ਕੁਝ ਲੋਕਾਂ ਨੇ ਉਸ ਪੁਲਿਸ ਮੁਲਾਜ਼ਮ ਨੂੰ ਘੇਰਾ ਪਾ ਲਿਆ ਅਤੇ ਬੱਚੇ ਦੇ ਥੱਪੜ ਮਾਰਨ ‘ਤੇ ਇਤਰਾਜ਼ ਜਤਾਇਆ। ਇਸ ਦੌਰਾਨ ਉਨ੍ਹਾਂ ਨੇ ਪੁਲਿਸ ਮੁਲਾਜ਼ਮ ਤੋਂ ਥੱਪੜ ਮਾਰਨ ਪਿੱਛੇ ਕਾਰਨ ਪੁੱਛਿਆ।

ਇਸ ਘਟਨਾ ਦੇ ਵਿਚਾਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਨੇ ਰੋਂਦੇ ਬੱਚੇ ਨੂੰ ਕਲਾਵੇ ‘ਚ ਲੈ ਕੇ ਚੁੱਪ ਕਰਵਾਇਆ ਅਤੇ ਪੁਲਿਸ ਦੇ ਮੁਲਾਜ਼ਮ ਖਿਲਾਫ ਕਾਰਵਾਈ ਦੇ ਹੁਕਮ ਦੇ ਜਾਰੀ ਦਿੱਤੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦੇ ਮਨ ਨੂੰ ਕਾਫੀ ਠੇਸ ਪਹੁੰਚੀ ਹੈ ਅਜਿਹਾ ਨਹੀਂ ਹੋਣਾ ਚਾਹੀਦਾ ਸੀ।

ਦੇਖਣਾ ਹੋਵੇਗਾ ਬੱਚੇ ਦੇ ਥੱਪੜ ਮਾਰਨ ਵਾਲੇ ਪੁਲਿਸ ਮੁਲਾਜ਼ਮ ‘ਤੇ ਕੀ ਕਾਰਵਾਈ ਕੀਤੀ ਜਾਂਦੀ ਹੈ। ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਪੁਲਿਸ ਮੁਲਾਜ਼ਮ ਖਿਲਾਫ ਕਾਰਵਾਈ ਦੇ ਆਦੇਸ਼ ਤਾਂ ਦੇ ਦਿੱਤੇ ਗਏ ਹਨ।ਕੈਬਨਿਟ ਮੰਤਰੀ ਨੇ ਪੁਲਿਸ ਦੇ ਇਸ ਰਵੱਈਏ ‘ਤੇ ਦੁੱਖ ਦਾ ਪ੍ਰਗਟਾਵਾ ਵੀ ਕੀਤਾ

Scroll to Top