ਚੰਡੀਗੜ੍ਹ 28 ਅਕਤੂਬਰ 2022: ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਸੂਚਨਾ ਤਕਨਾਲੋਜੀ (ਇੰਟਰਮੀਡੀਏਟ ਦਿਸ਼ਾ-ਨਿਰਦੇਸ਼ ਅਤੇ ਡਿਜੀਟਲ ਮੀਡੀਆ ਕੋਡ ਆਫ਼ ਕੰਡਕਟ) ਸੋਧ ਨਿਯਮ, 2022 ਜਾਰੀ ਕੀਤਾ ਹੈ।
ਨਵੇਂ ਨਿਯਮਾਂ ਦੇ ਤਹਿਤ, ਸਰਕਾਰ ਹੁਣ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਉਪਲਬਧ ਸਮੱਗਰੀ ਅਤੇ ਹੋਰ ਮੁੱਦਿਆਂ ਬਾਰੇ ਦਰਜ ਸ਼ਿਕਾਇਤਾਂ ਦਾ ਤਸੱਲੀਬਖਸ਼ ਨਿਪਟਾਰਾ ਕਰਨ ਲਈ ਤਿੰਨ ਮਹੀਨਿਆਂ ਵਿੱਚ ਅਪੀਲ ਕਮੇਟੀਆਂ ਦਾ ਗਠਨ ਕਰੇਗੀ। ਇਹ ਪੈਨਲ ਮੈਟਾ (ਫੇਸਬੁੱਕ, ਇੰਸਟਾਗ੍ਰਾਮ, ਵਟਸਐਪ) ਅਤੇ ਟਵਿੱਟਰ ਵਰਗੀਆਂ ਸੋਸ਼ਲ ਮੀਡੀਆ ਕੰਪਨੀਆਂ ਦੁਆਰਾ ਸਮੱਗਰੀ ਦੇ ਨਿਯਮ ਬਾਰੇ ਫੈਸਲਿਆਂ ਦੀ ਸਮੀਖਿਆ ਕਰਨ ਦੇ ਯੋਗ ਹੋਣਗੇ।