ਚੰਡੀਗੜ 12 ਅਕਤੂਬਰ 2022: ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਭਾਰੀ ਸੁਰੱਖਿਆ ਹੇਠ ਖਰੜ ਤੋਂ ਲੁਧਿਆਣਾ ਲਿਆਂਦਾ ਗਿਆ ਹੈ। ਇਸ ਦੌਰਾਨ ਲਾਰੈਂਸ ਦਾ 14 ਦਿਨਾਂ ਦਾ ਰਿਮਾਂਡ ਖ਼ਤਮ ਹੋਣ ਬਾਅਦ ਲੁਧਿਆਣਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਦੋ ਜ਼ਿਲ੍ਹਿਆਂ ਦੀ ਪੁਲਿਸ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਲੈਣ ਲਈ ਲੁਧਿਆਣਾ ਅਦਾਲਤ ਵਿੱਚ ਪਹੁੰਚੀ | ਇਸ ਦੌਰਾਨ ਮੋਗਾ ਪੁਲਿਸ (Moga police) ਨੂੰ ਲਾਰੈਂਸ ਬਿਸ਼ਨੋਈ ਦਾ ਪ੍ਰੋਡਕਸ਼ਨ ਵਾਰੰਟ ਮਿਲਿਆ ਹੈ। ਦੱਸ ਦੇਈਏ ਕਿ ਲਾਰੈਂਸ ਬਿਸ਼ਨੋਈ ਦੇ ਖਿਲਾਫ ਪੰਜਾਬ ਦੇ ਵੱਖ-ਵੱਖ ਥਾਣਿਆਂ ‘ਚ ਕਈ ਮਾਮਲੇ ਦਰਜ ਹਨ।
ਜਨਵਰੀ 19, 2025 4:51 ਬਾਃ ਦੁਃ