ਮੁਕਤਸਰ 01 ਅਗਸਤ 2022: ਮੁਕਤਸਰ ਦੇ ਰਹਿਣ ਵਾਲੇ ਰਣਜੀਤ ਰਾਣਾ ਕਤਲਕਾਂਡ ਵਿਚ ਮਲੋਟ ਥਾਣਾ ਸਦਰ ਦੀ ਪੁਲਿਸ ਵਲੋਂ ਗੈਂਗਸਟਰ ਲਾਰੈਸ ਬਿਸ਼ਨੋਈ ਦਾ ਲਿਆ 4 ਦਿਨ ਦਾ ਪੁਲਿਸ ਰਿਮਾਂਡ ਅੱਜ ਖ਼ਤਮ ਹੋਣ ‘ਤੇ ਲਾਰੈਂਸ ਨੂੰ ਮਲੋਟ ਅਦਾਲਤ ਵਿਚ ਪੇਸ਼ ਕੀਤਾ ਗਿਆ । ਇਸ ਦੌਰਾਨ ਮੋਗਾ ਪੁਲਿਸ (Moga police) ਨੂੰ ਲਾਰੈਸ ਬਿਸ਼ਨੋਈ ਨੂੰ ਟਰਾਂਜਿਟ ਰਿਮਾਂਡ ਮਿਲਿਆ।
ਜਿਕਰਯੋਗ ਹੈ ਕਿ 20 ਅਕਤੂਬਰ 2020 ਨੂੰ ਮਲੌਟ ਦੇ ਨਜ਼ਦੀਕ ਪਿੰਡ ਔਲਖ ਵਿਖੇ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਰਣਜੀਤ ਸਿੰਘ ਰਾਣਾ ਦਾ ਕਤਲ ਹੋਇਆ ਸੀ, ਜਿਸ ਵਿਚ ਰਾਣੇ ਦੀ ਪਤਨੀ ਦੇ ਬਿਆਨਾਂ ਤੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ | ਇਸ ਮਾਮਲੇ ਵਿਚ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਥਾਣਾ ਸਦਰ ਮਲੋਟ ਦੀ ਪੁਲਿਸ ਨੇ ਰਿਮਾਂਡ ਲੈਣ ਲਈ ਮਲੋਟ ਦੀ ਅਦਾਲਤ ਵਿਚ 21 ਜੁਲਾਈ ਨੂੰ ਪੇਸ਼ ਕੀਤਾ ਗਿਆ ਸੀ, ਜਿਸ ਵਿਚ ਅਦਾਲਤ ਵਲੋਂ ਪੁਲਿਸ ਨੂੰ 7 ਦਿਨਾਂ ਦਾ ਪੁਲਿਸ ਰਿਮਾਂਡ ਮਿਲਿਆ ਸੀ |
ਇਸਦੇ ਨਾਲ ਹੀ ਲਾਰੈਸ ਨੂੰ ਰਿਮਾਂਡ ਖਤਮ ਹੋਣ ‘ਤੇ ਫਿਰ 28 ਤਾਰੀਖ਼ ਨੂੰ ਦੁਬਾਰਾ ਪੇਸ਼ ਕਰਨ ਤੇ ਮਲੌਟ ਪੁਲਿਸ 4 ਦਿਨ ਦਾ ਹੋਰ ਪੁਲਿਸ ਰਿਮਾਂਡ ਮਿਲ ਗਿਆ ਸੀ, ਅੱਜ ਲਾਰੈਸ ਦਾ ਰਿਮਾਂਡ ਪੁਰਾ ਹੋਣ ਤੇ ਮਾਨਯੋਗ ਮਲੋਟ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਸਾਰਿਆਂ ਪੱਖਾਂ ਦੀਆਂ ਦਲੀਲਾਂ ਨੂੰ ਸੁਣਦਿਆਂ ਲਾਰੈਸ ਨੂੰ ਫ਼ਰੀਦਕੋਟ ਅਤੇ ਮੋਗਾ ਪੁਲਿਸ (Moga police) ਨੇ ਲਾਰੈਸ ਦੇ ਰਿਮਾਂਡ ਦੀ ਮੰਗ ਕੀਤੀ ਸੀ ਜਿਸ ਵਿਚ ਮਾਨਯੋਗ ਅਦਾਲਤ ਨੇ ਮੋਗਾ ਪੁਲਿਸ ਨੂੰ ਟਰਾਂਜਿਟ ਰਿਮਾਂਡ ਮਿਲਿਆ ਹੈ ।