ਚੰਡੀਗੜ੍ਹ, 09 ਮਾਰਚ 2023: ਮਹਿਲਾ ਪ੍ਰੀਮੀਅਰ ਲੀਗ (WPL) ਦੇ ਸੱਤਵੇਂ ਮੈਚ ਵਿੱਚ ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ ਅੱਠ ਵਿਕਟਾਂ ਨਾਲ ਹਰਾਇਆ। ਦੋਵਾਂ ਟੀਮਾਂ ਵਿਚਾਲੇ ਮੈਚ ਮੁੰਬਈ ਦੇ ਡੀਵਾਈ ਪਾਟਿਲ ਸਟੇਡੀਅਮ ‘ਚ ਖੇਡਿਆ ਗਿਆ। ਦਿੱਲੀ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਦਿੱਲੀ ਦੀ ਟੀਮ 18 ਓਵਰਾਂ ‘ਚ 105 ਦੌੜਾਂ ‘ਤੇ ਆਲ ਆਊਟ ਹੋ ਗਈ। ਮੁੰਬਈ ਨੇ 15 ਓਵਰਾਂ ‘ਚ ਦੋ ਵਿਕਟਾਂ ‘ਤੇ 109 ਦੌੜਾਂ ਬਣਾ ਕੇ ਮੈਚ ਜਿੱਤ ਲਿਆ।
ਜਨਵਰੀ 19, 2025 4:31 ਪੂਃ ਦੁਃ