ਚੰਡੀਗੜ੍ਹ 16 ਜੂਨ 2022: ਨੈਸ਼ਨਲ ਹੈਰਾਲਡ ਮਾਮਲੇ (National Herald case) ‘ਚ ਪੁੱਛਗਿੱਛ ਦਾ ਸਾਹਮਣਾ ਕਰ ਰਹੇ ਰਾਹੁਲ ਗਾਂਧੀ (Rahul Gandhi) ਨੇ ਆਪਣੀ ਮਾਂ ਸੋਨੀਆ ਗਾਂਧੀ ਦੀ ਸਿਹਤ ਦਾ ਹਵਾਲਾ ਦਿੰਦੇ ਹੋਏ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਪੱਤਰ ਲਿਖ ਕੇ ਸੋਮਵਾਰ ਤੱਕ ਯਾਨੀ 17 ਜੂਨ ਤੋਂ 20 ਜੂਨ ਤੱਕ ਪੁੱਛਗਿਛ ਲਈ ਪੇਸ਼ ਹੋਣ ਤੋਂ ਛੋਟ ਦੀ ਅਪੀਲ ਕੀਤੀ ਹੈ।
ਇਸ ਤੋਂ ਪਹਿਲਾਂ ਈਡੀ ਵਲੋਂ ਸੋਮਵਾਰ ਤੋਂ ਬੁੱਧਵਾਰ ਤੱਕ ਲਗਾਤਾਰ ਤਿੰਨ ਦਿਨ ਉਸ ਤੋਂ ਪੁੱਛਗਿੱਛ ਕੀਤੀ ਗਈ। ਅਜਿਹੇ ‘ਚ ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਇਕ ਵਾਰ ਫਿਰ ਏਜੰਸੀ ਦੇ ਦਫਤਰ ‘ਚ ਪੇਸ਼ ਹੋਣਾ ਪਿਆ। ਇਸ ਤੋਂ ਪਹਿਲਾਂ ਵੀ ਉਹ ਆਪਣੀ ਮਾਂ ਦੇ ਹਸਪਤਾਲ ਵਿੱਚ ਦਾਖ਼ਲ ਹੋਣ ਅਤੇ ਉਸ ਨਾਲ ਸਮਾਂ ਬਿਤਾਉਣ ਦੇ ਮਾਮਲੇ ਵਿੱਚ ਇੱਕ ਦਿਨ ਦੀ ਛੁੱਟੀ ਲੈ ਚੁੱਕੇ ਹਨ।