ਚੰਡੀਗੜ੍ਹ 20 ਅਕਤੂਬਰ 2022: ਰੋਡਰੇਜ ਮਾਮਲੇ ਵਿਚ ਪਟਿਆਲਾ ਜੇਲ੍ਹ ਵਿੱਚ ਬੰਦ ਨਵਜੋਤ ਸਿੰਘ ਸਿੱਧੂ (Navjot singh Sidhu) ਭਲਕੇ ਯਾਨੀ 21 ਅਕਤੂਬਰ ਨੂੰ ਲੁਧਿਆਣਾ ਦੀ ਅਦਾਲਤ ਵਿਚ ਪੇਸ਼ ਹੋਣਗੇ | ਸਿੱਧੂ ਨੂੰ ਸੀ. ਐੱਲ. ਯੂ. ਮਾਮਲੇ ’ਚ ਗਵਾਹ ਵਜੋਂ ਲੁਧਿਆਣਾ ਦੀ ਅਦਾਲਤ ’ਚ ਪੇਸ਼ ਹੋਣ ਲਈ ਤਲਬ ਕੀਤਾ ਹੈ | ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਹੈ ਕਿ ਲੁਧਿਆਣਾ ਦੀ ਅਦਾਲਤ ਵਿੱਚ ਨਵਜੋਤ ਸਿੰਘ ਸਿੱਧੂ ਦੀ ਗਵਾਹੀ ਲਈ ਸੁਰੱਖਿਆ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
ਨਵੰਬਰ 23, 2024 1:02 ਪੂਃ ਦੁਃ