Navjot Sidhu

ਨਵਜੋਤ ਸਿੱਧੂ ਦੀ ਭਗਵੰਤ ਮਾਨ ਨੂੰ ਚੁਣੌਤੀ, ਕਿਹਾ ਪੰਜਾਬ ਦੇ ਮਸਲਿਆਂ ‘ਤੇ ਬਹਿਸ ਕਰਨ ਲਈ ਹਾਂ ਤਿਆਰ

ਚੰਡੀਗੜ੍ਹ 25 ਅਪ੍ਰੈਲ 2022: ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇੜਲੇ ਪਿੰਡ ਨਲਾਸ ਦੇ ਥਰਮਲ ਪਲਾਂਟ ਮੂਹਰੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਬਿਜਲੀ ਦੇ ਸੰਕਟ ਲੈ ਕੇ ਲਾਏ ਜਾ ਰਹੇ ਰੋਸ ਪ੍ਰਦਰਸ਼ਨ ‘ਚ ਸ਼ਮੂਲੀਅਤ ਕੀਤੀ | ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਦੀ ਬਜਾਏ ਹੋਰ ਘੁੰਮਣਘੇਰੀਆਂ ਵਿਚ ਫਸਾ ਰਹੀ ਹੈ। ਸੀ ਐੱਮ ਗਵੰਤ ਮਾਨ ਅਤੇ ਕੇਜਰੀਵਾਲ ਵੱਲੋਂ ਪਿਛਲੇ ਸਮੇਂ ਵਿੱਚ ਆਮਦਨ ਵਧਾਉਣ ਦੀਆਂ ਗੱਲਾਂ ਕੀਤੀਆਂ ਗਈਆਂ ਸਨ ਪਰ ਇਨ੍ਹਾਂ ਵਿੱਚੋਂ ਇੱਕ ਵੀ ਗੱਲ ਭੂਰ ਨਹੀਂ ਚੜ੍ਹਾਈ ਗਈ ਹੈ।

ਇਸਦੇ ਨਾਲ ਹੀ ਨਵਜੋਤ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੰਦਿਆਂ ਕਿਹਾ ਉਹ ਪੰਜਾਬ ਦੇ ਮਸਲਿਆਂ ਤੇ ਬਹਿਸ ਕਰਨ ਲਈ ਤਿਆਰ ਹਨ, ਸਮਾਂ ਅਤੇ ਜਗ੍ਹਾ ਤੈਅ ਕੀਤੀ ਜਾਵੇ।ਉਨ੍ਹਾਂ ਨੇ ‘ਆਪ’ ਸਰਕਾਰ ਨੂੰ ਬਿਜਲੀ ਅਤੇ ਨੌਕਰੀਆਂ ਦੇ ਮਾਮਲਿਆਂ ਤੇ ਸਵਾਲ ਕੀਤੇ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸਰਕਾਰ ਬਣਨ ਤੋਂ ਪਹਿਲਾਂ ਕੁਦਰਤ ਨੂੰ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਹੁਣ ਮੁਫ਼ਤ ਬਿਜਲੀ ਦੇਣਾ ਤਾਂ ਦੂਰ ਉਨ੍ਹਾਂ ਲੋਕਾਂ ਨੂੰ ਪੂਰੀ ਬਿਜਲੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ।

ਸਿੱਧੂ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਵੱਲੋਂ ਗਲਤ ਬਿਜਲੀ ਖ਼ਰੀਦ ਸਮਝੌਤੇ ਕਰਕੇ ਪੰਜਾਬ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਕਾਂਗਰਸ ਸਰਕਾਰ ਨੇ ਇਨ੍ਹਾਂ ਸਮਝੌਤਿਆਂ ਸਬੰਧੀ ਵ੍ਹਾਈਟ ਪੇਪਰ ਵੀ ਪੇਸ਼ ਕੀਤਾ ਸੀ ਪਰ ਕਾਵਾਂ ਦੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਸ ਮਸਲੇ ਨੂੰ ਠੰਢਾ ਕਰ ਦਿੱਤਾ ਗਿਆ ਹੈ।

ਸਿੱਧੂ ਨੇ ਕਿਹਾ ਕਿ ਮਹਿੰਗੇ ਬਿਜਲੀ ਸਮਝੌਤੇ ਦੀ ਜਗ੍ਹਾ ਤੇ ਛੋਟੇ ਖਰੀਦ ਸਮਝੌਤੇ ਹੋਣੇ ਚਾਹੀਦੇ ਹਨ ਜਿਸ ਤਹਿਤ ਗਰਮੀ ਦੇ ਮੌਸਮ ਚ ਲੋਡ਼ ਪੈਣ ਤੇ ਸਸਤੀ ਬਿਜਲੀ ਖਰੀਦੀ ਜਾ ਸਕੇ। ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਛੱਤੀ ਹਜ਼ਾਰ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਅਜਿਹਾ ਵੀ ਨਹੀਂ ਕੀਤਾ ਗਿਆ ਇਸ ਲਈ ਉਹ ਖ਼ੁਦ ਭਗਵੰਤ ਮਾਨ ਦੀ ਕੋਠੀ ਅੱਗੇ ਧਰਨਾ ਦੇਣ ਲਈ ਜਾਣਗੇ।

Scroll to Top