ਚੰਡੀਗੜ੍ਹ 17 ਅਕਤੂਬਰ 2022: ਦਿੱਲੀ ‘ਚ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ‘ਚ ਹੋਏ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਪੇਸ਼ ਹੋਣ ਲਈ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਸੀ.ਬੀ.ਆਈ ਦਫ਼ਤਰ ਪਹੁੰਚੇ ਜਿੱਥੇ ਸੀ.ਬੀ.ਆਈ ਦੇ ਅਧਿਕਾਰੀਆਂ ਵਲੋਂ ਸਿਸੋਦੀਆ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ |
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿਹਾ ਕਿ ਦਿੱਲੀ ਦੇ ਲੱਖਾਂ ਬੱਚਿਆਂ ਦੀਆਂ ਦੁਆਵਾਂ ਤੁਹਾਡੇ ਨਾਲ ਹਨ। ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਲਿਖਿਆ, “ਸਰਫਰੋਸ਼ੀ ਕੀ ਤਮੰਨਾ ਅਬ ਹਮਾਰੇ ਦਿਲ ਮੇਂ ਹੈ, ਦੇਖਨਾ ਹੈ ਜ਼ੋਰ ਕਿਤਨਾ ਬਾਜ਼ੂ-ਏ-ਕਾਤਿਲ ਮੇਂ ਹੈ ,ਦਿੱਲੀ ਦੇ ਲੱਖਾਂ ਬੱਚਿਆਂ ਦੀਆਂ ਦੁਆਵਾਂ ਤੁਹਾਡੇ ਨਾਲ ਹਨ…’