Lord Vishwakarma

ਅੰਮ੍ਰਿਤਸਰ ‘ਚ ਰਾਮਬਾਗ ਵਿਖੇ ਵਿਸ਼ਵਕਰਮਾ ਦਿਵਸ ਮੌਕੇ ਮਕੈਨਿਕਾਂ ਨੇ ਕੀਤੀ ਔਜ਼ਾਰਾਂ ਦੀ ਪੂਜਾ

ਅੰਮ੍ਰਿਤਸਰ 25 ਅਕਤੂਬਰ 2022: ਭਗਵਾਨ ਵਿਸ਼ਵਕਰਮਾ (Lord Vishwakarma) ਦੀ ਹਥਿਆਰਾਂ, ਔਜ਼ਾਰਾਂ, ਮਸ਼ੀਨਾਂ ਆਦਿ ਦੀ ਬਣਤਰ ਕਲਾ ਵਿਚ ਵੱਡੀ ਦੇਣ ਹੈ। ਉਨ੍ਹਾਂ ਨੂੰ ‘ਕਲਾ ਤੇ ਕਿਰਤ ਦਾ ਦੇਵਤਾ’ ਆਖਿਆ ਜਾਂਦਾ ਹੈ | ਵੱਡੇ-ਵੱਡੇ ਡੈਮ, ਵੱਡੀਆਂ-ਵੱਡੀਆਂ ਮਿੱਲਾਂ, ਆਸਮਾਨ ਨੂੰ ਛੂੰਹਦੀਆਂ ਇਮਾਰਤਾਂ, ਰੇਲਵੇ ਲਾਈਨਾਂ ਦੇ ਵਿਛੇ ਜਾਲ, ਪਹਾੜਾਂ ਵਿਚ ਸੁਰੰਗਾਂ ਆਦਿ ਸਭ ਦੀ ਉਸਾਰੀ ਵਿਚ ਵਰਤੇ ਜਾਣ ਵਾਲੇ ਔਜ਼ਾਰ ਅਤੇ ਮਸ਼ੀਨਰੀ ਬਾਬਾ ਵਿਸ਼ਵਕਰਮਾ ਜੀ ਦੀ ਦਸਤਕਾਰੀ ਦੀ ਕਲਾ ਦੀ ਦੇਣ ਹਨ | ਸੰਸਾਰ ਦੇ ਸੱਤ ਅਜੂਬਿਆਂ ਦੇ ਨਿਰਮਾਣ ਵਿਚ ਵੀ ਬਾਬਾ ਵਿਸ਼ਵਕਰਮਾ ਦੁਆਰਾ ਦਰਸਾਈ ਭਵਨ ਨਿਰਮਾਣ ਕਲਾ ਝਲਕਦੀ ਹੈ |

ਦੀਵਾਲੀ ਤੋਂ ਅਗਲੇ ਦਿਨ ਹਰ ਸਾਲ ਵਿਸ਼ਵਕਰਮਾ ਜੀ ਦਾ ਦਿਹਾੜਾ ਬੜੀ ਸ਼ਰਧਾ ਸਤਿਕਾਰ ਨਾਲ ਮਕੈਨਿਕਾਂ ਵੱਲੋਂ ਮਨਾਇਆ ਜਾਂਦਾ ਹੈ ਇਸ ਦਿਨ ਮਕੈਨਿਕਾਂ ਵੱਲੋਂ ਰੋਜ਼ਾਨਾ ਦੀ ਵਰਤੋਂ ਚ ਆਉਣ ਵਾਲੇ ਔਜ਼ਾਰਾਂ ਦੀ ਪੂਜਾ ਵਿਧੀ ਅਨੁਸਾਰ ਕੀਤੀ ਜਾਂਦੀ ਹੈ | ਜਿਸ ਦੇ ਚੱਲਦੇ ਅੰਮ੍ਰਿਤਸਰ ਦੇ ਰਾਮਬਾਗ਼ ਵਿਖੇ ਮਕੈਨਿਕਾਂ ਵੱਲੋਂ ਇਕੱਠੇ ਹੋ ਕੇ ਭਗਵਾਨ ਵਿਸ਼ਵਕਰਮਾ ਜੀ ਦੀ ਪੂਜਾ ਕੀਤੀ ਗਈ |

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਿਥੇ ਉਨ੍ਹਾਂ ਨੇ ਵਿਸ਼ਵਕਰਮਾ ਦਿਵਸ ਦੀ ਸ਼ਹਿਰ ਵਾਸੀਆਂ ਨੂੰ ਵਧਾਈ ਦਿੱਤੀ, ਉੱਥੇ ਉਨ੍ਹਾਂ ਨੇ ਕਿਹਾ ਕਿ ਹਰ ਸਾਲ ਮਕੈਨਿਕਾਂ ਨੂੰ ਇਕੱਠੇ ਹੋ ਕੇ ਰਾਜ ਪੱਧਰੀ ਵਿਸ਼ਵਕਰਮਾ ਜੀ ਦਾ ਦਿਵਸ ਮਨਾਉਣਾ ਚਾਹੀਦਾ ਹੈ, ਜਿੱਥੇ ਸਾਰੇ ਔਜ਼ਾਰਾਂ ਅਤੇ ਹਥਿਆਰਾਂ ਦੀ ਪੂਜਾ ਵਿਧੀ ਅਨੁਸਾਰ ਕੀਤੀ ਜਾ ਸਕੇ |

 

Scroll to Top