ਚੰਡੀਗੜ੍ਹ 3 ਦਸੰਬਰ 2021 : ਪੰਜਾਬ ‘ਚ ਚੋਣਾਂ ਤੋਂ ਪਹਿਲਾਂ ਗਾਰੰਟੀ ‘ਤੇ ਸਿਆਸਤ ਸ਼ੁਰੂ ਹੋ ਗਈ ਹੈ। ਪੰਜਾਬ ਸਰਕਾਰ ‘ਚ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ (ਆਪ) ‘ਤੇ ਨਿਸ਼ਾਨਾ ਸਾਧਿਆ ਹੈ। ਵੜਿੰਗ ਨੇ ਕਿਹਾ ਕਿ ਪੰਜਾਬ ‘ਚੋਂ ‘ਆਪ’ ਦਾ ਸਫਾਇਆ ਕਰਨਾ ਸਾਡੀ ਪਹਿਲੀ ਅਤੇ ਆਖਰੀ ਗਰੰਟੀ ਹੈ।
ਹੁਣ ਤੱਕ ਆਮ ਆਦਮੀ ਪਾਰਟੀ ਨੇ ਗਾਰੰਟੀ ਦੀ ਰਾਜਨੀਤੀ ਸ਼ੁਰੂ ਕੀਤੀ ਸੀ। ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਦੇ ਲੋਕਾਂ ਨੂੰ ਲਗਾਤਾਰ ਗਾਰੰਟੀ ਦੇ ਰਹੇ ਹਨ। ਜਿਨ੍ਹਾਂ ਨੂੰ 2022 ‘ਚ ਸਰਕਾਰ ਬਣਾਉਣ ਤੋਂ ਬਾਅਦ ਲਾਗੂ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।
ਨਵੰਬਰ 23, 2024 2:36 ਪੂਃ ਦੁਃ