ਭਾਰਤ-ਪਾਕਿ ਸਰਹੱਦ

ਭਾਰਤ-ਪਾਕਿ ਸਰਹੱਦ ‘ਤੇ ਦੀਖਿਆ ਪਾਕਿਸਤਾਨੀ ਡਰੋਨ, BSF ਨੇ ਤਲਾਸ਼ੀ ਮੁਹਿੰਮ ਕੀਤੀ ਸ਼ੁਰੂ

ਚੰਡੀਗੜ੍ਹ 23 ਅਪ੍ਰੈਲ 2022: ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਕਸਬੇ ਅਟਾਰੀ ‘ਚ ਸ਼ਨੀਵਾਰ ਸਵੇਰੇ ਇਕ ਪਾਕਿਸਤਾਨੀ ਡਰੋਨ ਦੇਖਿਆ ਗਿਆ। ਘਟਨਾ ਦੇ ਤੁਰੰਤ ਬਾਅਦ ਉਥੇ ਖੇਡ ਰਹੇ ਬੱਚਿਆਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪਤਾ ਲੱਗਾ ਹੈ ਕਿ ਬੀਐਸਐਫ ਦੇ ਜਵਾਨਾਂ ਨੇ ਡਰੋਨ ‘ਤੇ ਗੋਲੀਬਾਰੀ ਵੀ ਕੀਤੀ ਹੈ।

ਪਰ ਉਦੋਂ ਤੱਕ ਡਰੋਨ ਪਾਕਿਸਤਾਨੀ ਖੇਤਰ ਵਿੱਚ ਦਾਖਲ ਹੋ ਚੁੱਕਾ ਸੀ। ਦੱਸਿਆ ਜਾ ਰਿਹਾ ਹੈ ਕਿ ਆਪਣੀ ਛੱਤ ‘ਤੇ ਖੇਡ ਰਹੇ ਬੱਚਿਆਂ ਨੇ ਪਾਕਿ ਡਰੋਨ ਦੀ ਵੀਡੀਓ ਬਣਾ ਕੇ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।ਘਟਨਾ ਤੋਂ ਬਾਅਦ ਬੀਐਸਐਫ ਅਤੇ ਪੁਲਿਸ ਮੁਲਾਜ਼ਮਾਂ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐਸਆਈ ਨੇ ਡਰੋਨ ਰਾਹੀਂ ਭਾਰਤੀ ਖੇਤਰ ਵਿੱਚ ਹੈਰੋਇਨ ਜਾਂ ਹਥਿਆਰਾਂ ਦੀ ਖੇਪ ਸੁੱਟੀ ਹੈ।

ਜਾਣਕਾਰੀ ਅਨੁਸਾਰ ਖੁਸ਼ਦੀਪ ਸਿੰਘ (11) ਕਸਬਾ ਅਟਾਰੀ ਦੀ ਇੱਕ ਛੱਤ ‘ਤੇ ਖੇਡ ਰਿਹਾ ਸੀ। ਡਰੋਨ ਦੀ ਆਵਾਜ਼ ਸੁਣਦੇ ਹੀ ਉਸ ਨੇ ਪਰਿਵਾਰ ਦੇ ਮੋਬਾਈਲ ਤੋਂ ਇਸ ਦੀ ਵੀਡੀਓ ਬਣਾ ਲਈ। ਜਿਵੇਂ ਹੀ ਉਹ ਸਰਹੱਦ ਦੇ ਨੇੜੇ ਪਹੁੰਚਿਆ ਤਾਂ ਬੀਐਸਐਫ ਦੇ ਜਵਾਨਾਂ ਨੇ ਉਸ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਪਰ ਉਹ ਕਿਸੇ ਤਰ੍ਹਾਂ ਪਾਕਿ ਖੇਤਰ ਵਿੱਚ ਚਲਾ ਗਿਆ।

Scroll to Top