ਪਟਿਆਲਾ DC ਸਾਕਸ਼ੀ ਸਾਹਨੀ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਅਪੀਲ

ਪਟਿਆਲਾ 23 ਮਈ 2022: ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਨੇ ਉੱਥੇ ਹੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਵੀ ਕੀਤੀ ਜਾ ਰਹੀ ਹੈ | ਉੱਥੇ ਹੀ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ ਪੰਦਰਾਂ ਸੌ ਰੁਪਏ ਦੇਣ ਦੀ ਗੱਲ ਵੀ ਆਖੀ ਗਈ ਹੈ |

ਇਸ ਦੇ ਚੱਲਦਿਆਂ ਪਟਿਆਲਾ (Patiala) ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ (Deputy Commissioner Patiala Sakshi Sahni) ਵੱਲੋਂ ਵੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਸਬੰਧੀ ਅਪੀਲ ਕੀਤੀ ਗਈ ਉਥੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਨੂੰ ਪ੍ਰਤੀ ਏਕੜ ਪੰਦਰਾਂ ਸੌ ਰੁਪਏ ਦਿੱਤੇ ਜਾਣਗੇ ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਸਮੂਹ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਨ ਤਾਂ ਜੋ ਧਰਤੀ ਦੇ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ |

Scroll to Top