ਪਟਿਆਲਾ 11 ਅਕਤੂਬਰ 2022: ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਨਸ਼ਿਆਂ ਦੇ ਵਗ ਰਹੇ ਦਰਿਆ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲੀਸ ਨੂੰ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਇਨ੍ਹਾਂ ਦੇਸ਼ਾਂ ਨੂੰ ਮੁੱਖ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧਕੇਲ ਰਹੇ ਮਾੜੇ ਅਨਸਰਾਂ ਦੇ ਖ਼ਿਲਾਫ਼ ਕਾਰਵਾਈ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਜਾ ਰਿਹਾ ਹੈ |
ਇਸੇ ਕੜੀ ਹੇਠ ਪਟਿਆਲਾ ਪੁਲਿਸ (Patiala police) ਵੱਲੋਂ ਪਟਿਆਲਾ ਦੇ ਨਾਲ ਲੱਗਦੇ ਪਿੰਡ ਲੰਗੜੋਈ ਵਿਖੇ ਨਸ਼ਾ ਵੇਚਣ ਦਾ ਕਾਰੋਬਾਰ ਕਰਨ ਵਾਲੇ ਕਾਫ਼ੀ ਘਰਾਂ ਵਿਚ ਸਰਚ ਅਭਿਆਨ ਚਲਾਇਆ ਗਿਆ ਹੈ | ਡੀ ਐੈੱਸ ਪੀ ਸੌਰਵ ਜਿੰਦਲ ਦੀ ਅਗਵਾਈ ਵਿਚ ਚਲਾਏ ਗਏ ਇਸ ਸਰਚ ਆਪ੍ਰੇਸ਼ਨ ਦੌਰਾਨ 100 ਦੇ ਕਰੀਬ ਪੁਲਿਸ ਮੁਲਾਜ਼ਮਾਂ ਵੱਲੋਂ ਪਿੰਡ ਲੰਗੜੋਈ ਦੇ 40 ਦੇ ਕਰੀਬ ਘਰਾਂ ਦੀ ਤਲਾਸ਼ੀ ਕੀਤੀ ਗਈ ਹੈ |
ਇਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀ ਐੱਸ ਪੀ ਸੌਰਵ ਜਿੰਦਲ ਨੇ ਦੱਸਿਆ ਕਿ ਪਿੰਡ ਲੰਗੜੋਈ ਵਿੱਚ ਨਸ਼ਾ ਵੇਚਣ ਦੀਆਂ ਕਾਫੀ ਸ਼ਿਕਾਇਤਾਂ ਉਨ੍ਹਾਂ ਉਨ੍ਹਾਂ ਕੋਲ ਆ ਰਹੀਆਂ ਸਨ ਜਿਸ ਨੂੰ ਮੁੱਖ ਰੱਖਦਿਆਂ ਅੱਜ ਉਨ੍ਹਾਂ ਦੀ ਪੁਲਿਸ ਪਾਰਟੀ ਵੱਲੋਂ ਲੰਗੜੋਈ ਪਿੰਡ ਦੇ ਕਾਫ਼ੀ ਘਰਾਂ ਦੀ ਚੰਗੀ ਤਰ੍ਹਾਂ ਤਲਾਸ਼ੀ ਕੀਤੀ ਗਈ ਹੈ ਉਨ੍ਹਾਂ ਦੱਸਿਆ ਕਿ ਪਟਿਆਲਾ ਪੁਲਿਸ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਮਾੜੇ ਅਨਸਰਾਂ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਬਖ਼ਸ਼ੇਗੀ |