ਕਾਂਗਰਸ

ਕਾਂਗਰਸ ਦੀ ਨਫ਼ਰਤ ਭਰੀ ਰਾਜਨੀਤੀ ਦੇ ਖਾਤਮੇ ਲਈ ਇਕਜੁੱਟ ਹੋ ਰਹੇ ਲੋਕ : ਬਿਕਰਮ ਸਿੰਘ ਮਜੀਠੀਆ

ਚੰਡੀਗੜ੍ਹ, 17 ਫਰਵਰੀ 2022 : ਅੰਮ੍ਰਿਤਸਰ ਪੂਰਬੀ ਹਲਕੇ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੁੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਸ਼ਹਿਰ ਦੇ ਵਾਰਡ ਨੰਬਰ 47 ਤੋਂ ਕਾਂਗਰਸ ਦੇ ਕੌਂਸਲਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦੀ ਸ਼ਹਿਰੀ ਸਾਬਕਾ ਪ੍ਰਧਾਨ ਜਤਿੰਦਰ ਕੌਰ ਸੋਨੀਆ ਨੇ ਅੱਜ ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ ‘ਚ ਅਕਾਲੀ ਦਲ ਦਾ ਪੱਲਾ ਫੜਿਆ | ਇਸ ਮੌਕੇ ਅਕਾਲੀ ਦਲ ਦੇ ਜਨਰਲ ਸਕੱਤਰ ਰਾਜਨ ਗਿੱਲ ਵੀ ਹਾਜ਼ਰ ਸਨ। ਇਸ ਮੌਕੇ ਬਿਕਰਮ ਸਿੰਘ ਮਜੀਠੀਆ  ਨੇ ਕੌਂਸਲਰ ਜਤਿੰਦਰ ਕੌਰ ਸੋਨੀਆ ਨੁੰ ਸਿਰੋਪਾਓ ਦੇ ਕੇ ਸਨਮਾਨਤਾ ਕੀਤਾ ਤੇ ਭਰੋਸਾ ਦੁਆਇਆ ਕਿ ਉਹਨਾਂ ਨੁੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਤੇ ਜ਼ਿੰਮੇਵਾਰੀ ਦਿੱਤੀ ਜਾਵੇਗੀ।

ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਦੀ ਨਫ਼ਰਤ ਦੀ ਰਾਜਨੀਤੀ ਦਾ ਖ਼ਾਤਮੇ ਲਈ ਲੋਕ ਇਕਜੁੱਟ ਹੋ ਰਹੇ ਹਨ। ਉਹਨਾਂ ਦੱਸਿਆ ਕਿ ਜਤਿੰਦਰ ਕੌਰ ਸੋਨੀਆ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਆਗੂ ਹਨ ਜੋ 6 ਸਾਲ ਕਾਂਗਰਸ ਦੇ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਰਹੇ ਹਨ। ਉਹਨਾਂ ਕਿਹਾ ਕਿ ਤਿੰਨ ਵਾਰ ਕੌਂਸਲਰ ਰਹੇ ਜਤਿੰਦਰ ਕੌਰ ਸੋਨੀਆ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਨਾਲ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੁੰ ਵੱਡਾ ਝਟਕਾ ਲੱਗਾ ਹੈ। ਉਹਨਾਂ ਕਿਹਾ ਕਿ ਜਤਿੰਦਰ ਕੌਰ ਸੋਨੀਆ ਤੇ ਉਹਨਾਂ ਦੇ ਸਾਥੀ ਲੰਬੇ ਸਮੇਂ ਤੋਂ ਨਵਜੋਤ ਸਿੱਧੂ ਤੇ ਉਹਨਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਤੋਂ ਔਖੇ ਹੋਣ ਦੇ ਬਾਵਜੂਦ ਇਸ ਕਰ ਕੇ ਉਹਨਾਂ ਦੇ ਨਾਲ ਸਨ ਕਿਉਂਕਿ ਇਹ ਲੋਕਾਂ ਦੇ ਕੰਮ ਕਰਵਾਉਣ ਦੇ ਇੱਛੁਕ ਸਨ। ਉਹਨਾਂ ਕਿਹਾ ਕਿ ਇਹਨਾਂ ਕੌਂਸਲਰਾਂ ਦਾ ਵੀ ਸਿੱਧੂ ਜੋੜੇ ਨੇ ਕਦੇ ਸਨਮਾਨ ਨਹੀਂ ਕੀਤਾ।

ਲਾਡੋ ਪਹਿਲਵਾਨ, ਰਾਜੇਸ਼ ਮਦਾਨ ਤੇ ਰਾਜਿੰਦਰ ਸੈਣੀ ਤੋਂ ਬਾਅਦ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਣ ਜਤਿੰਦਰ ਕੌਰ ਸੋਨੀ ਚੌਥੇ ਕੌਂਸਲਰ ਹਨ। ਮਜੀਠੀਆ ਨੇ ਕਿਹਾ ਕਿ ਇੰਨੀ ਵੱਡੀ ਗਿਣਤੀ ਵਿਚ ਕੌਂਸਲਰਾਂ ਵੱਲੋਂ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਹਲਕੇ ਵਿਚ ਪਾਰਟੀ ਛੱਡਣਾ ਉਹਨਾਂ ਦੇ ਹੰਕਾਰ ਤੇ ਹਊਮੇ ਦੀ ਰਾਜਨੀਤੀ ਨੂੰ ਰੱਦ ਕਰਨਾ ਹੈ। ਉਹਨਾਂ ਕਿਹਾ ਕਿ ਇਹ ਲੋਕ ਅੱਜ ਸਰਬ ਸਾਂਝੀਵਾਲਤਾ ਤੇ ਪਿਆਰ ਤੇ ਸਤਿਕਾਰ ਦੇ ਲਈ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ।

ਸਿੱਧੂ ‘ਤੇ ਹਮਲਾ ਬੋਲਦਿਆਂ ਮਜੀਠੀਆ ਨੇ ਕਿਹਾ ਕਿ ਕਾਂਗਰਸ ਵਿਚ ਹਮੇਸ਼ਾ ਪ੍ਰਦੇਸ਼ ਕਾਂਗਰਸ ਪ੍ਰਧਾਨ ਹੀ ਮੁੱਖ ਮੰਤਰੀ ਦੇ ਅਹੁਦੇ ਲਈ ਚੇਹਰਾ ਹੁੰਦਾ ਹੈ ਪਰ ਨਵਜੋਤ ਸਿੱਧੂ ਨੂੰ ਇਹ ਚੇਹਰਾ ਨਾ ਬਣਾ ਕੇ ਕਾਂਗਰਸ ਨੇ ਆਪ ਹੀ ਸਾਬਤ ਕਰ ਦਿੱਤਾ ਹੈ ਕਿ ਉਹ ਅਯੋਗ ਆਗੂ ਹਨ ਜੋ ਸਭ ਨੁੰ ਨਾਲ ਲ ਕੇ ਨਹੀਂ ਚਲ ਸਕਦੇ ਤੇ ਨਫਰਤ ਦੀ ਰਾਜਨੀਤੀ ਇਸ ਪਵਿੱਤਰ ਧਰਤੀ ‘ਤੇ ਕਰਦੇ ਹਨ। ਇਸ ਮੌਕੇ ਕੌਂਸਲਰ ਜਤਿੰਦਰ ਕੌਰ ਸੋਨੀਆ ਨੇ ਕਿਹਾ ਕਿ ਨਵਜੋਤ ਸਿੱਧੂ ਦੀ ਇਮਾਨਦਾਰੀ ਬਿਲਕੁਲ ਢੋਂਗ ਹੈ, ਨਵਜੋਤ ਕੌਰ ਸਿੱਧੂ ਨੇ ਅੱਠ ਲੱਖ ਰੁਪਏ ਪ੍ਰਤੀ ਪਟਵਾਰੀ ਬਦਲੀ ਦਾ ਲਿਆ ਹੈ। ਇੰਨਾ ਹੀ ਨਹੀਂ ਬਲਕਿ ਕੌਂਸਲਰ ਲਈ ਟਿਕਟਾਂ ਵੀ ਇਹਨਾਂ ਪੈਸੇ ਲੈ ਕੇ ਵੇਚੀਆਂ ਹਨ। ਉਹਨਾਂ ਕਿਹਾ ਕਿ ਇਹ ਸਿਰਫ ਇਮਾਨਦਾਰ ਦਾ ਪਾਠ ਲੋਕਾਂ ਨੂੰ ਪੜ੍ਹਾਉਂਦੇ ਹਨ ਜਦੋਂ ਕਿ ਪੈਸੇ ਤੋਂ ਬਗੈਰ ਇਹ ਕਿਸੇ ਦਾ ਕੰਮ ਨਹੀਂ ਕਰਦੇ। ਉਹਨਾਂ ਕਿਹਾ ਕਿ ਸਿੱਧੂ ਜੋੜਾ ਪੰਜਾਬ ਦੇ ਲੋਕਾਂ ਨੁੰ ਗੁੰਮਰਾਹ ਕਰਨ ਦਾ ਕੰਮ ਕਰ ਰਿਹਾ ਹੈ।

Scroll to Top