ਚੰਡੀਗੜ੍ਹ, 19 ਅਕਤੂਬਰ, 2021: ਸਿੰਘ ਬਾਰਡਰ ’ਤੇ ਲਖਬੀਰ ਸਿੰਘ ਨਾਂ ਦੇ ਵਿਅਕਤੀ ਦੇ ਕਤਲ ਦੀ ਜ਼ਿੰਮੇਵਾਰੀ ਵਾਲੇ ਨਿਹੰਗ ਦਲ ਦੇ ਮੁਖੀ ਨਿਹੰਗ ਬਾਬਾ ਅਮਨ ਸਿੰਘ ਦੀਆਂ ਭਾਜਪਾ ਆਗੂਆਂ ਨਾਲ ਤਸਵੀਰਾਂ ਵਾਇਰਲ ਹੋ ਗਈਆਂ ਹਨ।
ਇਸ ਬਾਰੇ ਅੱਜ ਪੰਜਾਬੀ ਟ੍ਰਿਬਿਊਨ ਵਿਚ ਛਪੀ ਮੁਤਾਬਕ ਬਾਬਾ ਅਮਨ ਸਿੰਘ ਕਿਸਾਨੀ ਸੰਘਰਸ਼ ਖਤਮ ਕਰਵਾਉਣ ਲਈ ਭਾਜਪਾ ਆਗੂਆਂ ਨਾਲ ਮੀਟਿੰਗਾਂ ਕਰਦਾ ਰਿਹਾ ਹੈ। ਇਸ ਨਿਹੰਗ ਸਿੰਘ ਵੱਲੋਂ ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਰੁਕੀ ਹੋਈ ਗੱਲਬਾਤ ਸ਼ੁਰੂ ਕਰਵਾਉਣ ਤੇ ਰੇੜਕਾ ਖਤਮ ਕਰਨ ਦੇ ਯਤਨ ਕੀਤੇ ਜਾਂਦੇ ਹਨ। ਇਸਦੀਆਂ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਤੋਂ ਇਲਾਵਾ ਕਈ ਹੋਰ ਭਾਜਪਾ ਆਗੂਆਂ ਨਾਲ ਤਸਵੀਰਾਂ ਹਨ।
September 17, 2024 11:34 pm