ਪ੍ਰਤਾਪ ਬਾਜਵਾ ਨੇ ਡਾ. ਮਨਮੋਹਨ ਸਿੰਘ ਨੂੰ ਫਰਜ਼ੀ ਪ੍ਰਧਾਨ ਮੰਤਰੀ ਕਹਿ ਕੇ ਸਿੱਖਾਂ ਤੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ: ਅਕਾਲੀ ਦਲ

ਚੰਡੀਗੜ੍ਹ, 20 ਜਨਵਰੀ 2023: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਜਿਸ ਤਰੀਕੇ ਪੰਜਾਬ ਕਾਂਗਰਸ ਦੇ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਫਰਜ਼ੀ ਪ੍ਰਧਾਨ ਮੰਤਰੀਕਹਿ ਕੇ ਉਹਨਾਂ ਦਾ ਅਪਮਾਨ ਕੀਤਾ ਹੈ, ਉਸ ਨਾਲ ਸਿੱਖ ਕੌਮ ਤੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਵਿਚ ਸਿੱਖ ਹਮੇਸ਼ਾ ਡਾ. ਮਨਮੋਹਨ ਸਿੰਘ ਦੇ ਪ੍ਰਧਾਨ ਮੰਤਰੀ ਬਣਨ ’ਤੇ ਮਾਣ ਮਹਿਸੂਸ ਕਰਦੇ ਹਨ ਕਿਉਂਕਿ ਉਹਨਾਂ ਦਾ ਵਿਸ਼ਵ ਪੱਧਰ ਵਿਚ ਬਹੁਤ ਸਤਿਕਾਰ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਕਦੇ ਸੋਚ ਵਿਚ ਵੀ ਫਰਜ਼ੀ ਨਹੀਂ ਆਖਿਆ ਜਾ ਸਕਦਾ ਪਰ ਜੇਕਰ ਉਹਨਾਂ ਨੂੰ ਅਜਿਹਾ ਗਿਆ ਹੈ ਤਾਂ ਇਹ ਸੰਕੇਤ ਹੈ ਕਿ ਪ੍ਰਤਾਪ ਸਿੰਘ ਬਾਜਵਾ ਵਰਗੇ ਚਾਪਲੂਸ ਆਪਣੇ ਆਕਾਵਾਂ ਨੁੰ ਖੁਸ਼ ਕਰਨ ਵਾਸਤੇ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ।

ਅਕਾਲੀ ਆਗੂ ਨੇ ਕਿਹਾ ਕਿ ਬਾਜਵਾ ਨੇ ਡਾ. ਮਨਮੋਹਨ ਸਿੰਘ ਦੀ ਸ਼ਖਸੀਅਤ ਦਾ ਅਪਮਾਨ ਕਰ ਕੇ ਬਹੁਤ ਹੀ ਸ਼ਰਮਨਾਕ ਢੰਗ ਨਾਲ ਕੰਮ ਕੀਤਾ ਹੈ। ਉਹਨਾਂ ਮੰਗ ਕੀਤੀ ਕਿ ਵਿਰੋਧੀ ਧਿਰ ਦੇ ਨੇਤਾ ਤੁਰੰਤ ਮੁਆਫੀ ਮੰਗਣ ਅਤੇ ਆਪਣਾ ਬਿਆਨ ਵਾਪਸ ਲੈਣ। ਪ੍ਰੋ. ਚੰਦੂਮਾਜਰਾ ਨੇ ਕਾਂਗਰਸ ਪ੍ਰਧਾਨ ਮਲਿਕਅਰੁਜਨ ਖੜਗੇ ਨੂੰ ਵੀ ਆਖਿਆ ਕਿ ਉਹ ਬਾਜਵਾ ਦੇ ਖਿਲਾਫ ਕਾਰਵਾਈ ਕਰਨ ਅਤੇ ਕਿਹਾ ਕਿ ਜੇਕਰ ਬਾਜਵਾ ਵੱਲੋਂ ਮੰਨਿਆ ਪੈਮਾਨਾ ਹੀ ਮੰਲਿਆ ਜਾਣਾ ਹੈ ਤਾਂ ਫਿਰ ਤੁਸੀਂ ਵੀ ਪੰਜਾਬ ਕਾਂਗਰਸ ਦੇ ਆਗੂ ਮੁਤਾਬਕ ਫਰਜ਼ੀ ਹੋ।

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਦੀ ਬਾਜਵਾ ਦੇ ਬਿਆਨ ਬਾਰੇ ਚੁੱਪੀ ਸੰਕੇਤ ਦਿੱਤਾ ਹੈ ਕਿ ਉਹ ਵੀ ਡਾ. ਮਨਮੋਹਨ ਸਿੰਘ ਨੂੰ ਮਾੜ ਸਮਝਦੇ ਹਨ। ਉਹਨਾਂ ਕਿਹਾ ਕਿ ਪਿਛਲੀ ਯੂ ਪੀ ਏ ਸਰਕਾਰ ਵੇਲੇ ਰਾਹੁਲ ਗਾਂਧੀ ਨੇ ਡਾ ਮਨਮੋਹਨ ਸਿੰਘ ਦੀ ਅਗਵਾਈ ਹੇਠ ਮੰਤਰੀ ਵੱਲੋਂ ਕੀਤੇ ਫੈਸਲੇ ਦਾ ਨੋਟੀਫਿਕੇਸ਼ਨ ਜਨਤਕ ਤੌਰ ’ਤੇ ਪਾੜ ਕੇ ਉਹਨਾਂ ਨੂੰ ਜਨਤਕ ਤੌਰ ’ਤੇ ਜ਼ਲੀਲ ਕੀਤਾ ਸੀ। ਉਹਨਾਂ ਕਿਹਾ ਕਿ ਇਸੇ ਤੋਂ ਅੰਦਾਜ਼ਾ ਲੱਗ ਜਾਂਦਾ ਹੈ ਕਿ ਕਾਂਗਰਸ ਦਾ ਅੱਜ ਭੋਗ ਕਿਉਂ ਪੈ ਗਿਆ ਹੈ। ਉਹਨਾਂ ਕਿਹਾ ਕਿ ਗਾਂਧੀ ਪਰਿਵਾਰ ਸਿੱਖ ਪ੍ਰਧਾਨ ਮੰਤਰੀ ਨੂੰ ਫਰਜ਼ੀ ਮੰਨਦਾ ਹੈ ਤੇ ਹੁਣ ਲੋਕ ਇਸ ਪਰਿਵਾਰ ਨੂੰ ਫਰਜ਼ੀ ਆਖ ਰਹੇ ਹਨ

Scroll to Top