ਚੰਡੀਗੜ੍ਹ 22 ਅਕਤੂਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 10 ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣ ਸੰਬੰਧੀ ਮੁਹਿੰਮ ‘ਰੋਜ਼ਗਾਰ ਮੇਲੇ’ ਦੀ ਸ਼ੁਰੂਆਤ ਕਰਨਗੇ। ਪ੍ਰਧਾਨ ਮੰਤਰੀ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਰੁਜ਼ਗਾਰ ਮੇਲੇ ਦੀ ਸ਼ੁਰੂਆਤ ਕਰਨਗੇ। ਇਸ ਮੌਕੇ ਸਮਾਗਮ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਵੀ ਸ਼ਾਮਲ ਹੋਣਗੇ।
ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਮੋਦੀ 75,000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਸ ਤੋਂ ਇਲਾਵਾ ਧਨਤੇਰਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਮੋਦੀ ਮੱਧ ਪ੍ਰਦੇਸ਼ ‘ਚ PMAY-G ਦੇ 4.5 ਲੱਖ ਤੋਂ ਵੱਧ ਲਾਭਪਾਤਰੀਆਂ ਦੇ ‘ਗ੍ਰਹਿ ਪ੍ਰਵੇਸ਼’ ‘ਚ ਹਿੱਸਾ ਲੈਣਗੇ। ਮੱਧ ਪ੍ਰਦੇਸ਼ ਵਿੱਚ ਇਸ ਯੋਜਨਾ ਤਹਿਤ 35,000 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਲਗਭਗ 29 ਲੱਖ ਘਰ ਬਣਾਏ ਗਏ ਹਨ।
ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਜੈਪੁਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਦੇਸ਼ ਭਰ ਵਿੱਚ 50 ਥਾਵਾਂ ‘ਤੇ ਨੌਜਵਾਨਾਂ ਨੂੰ 75,000 ਨਿਯੁਕਤੀ ਪੱਤਰ ਸੌਂਪਣਗੇ। ਅੱਜ 75000 ਨਿਯੁਕਤੀ ਪੱਤਰ ਦਿੱਤੇ ਜਾਣਗੇ ਅਤੇ ਕੇਂਦਰ ਦੇ ਸਾਰੇ ਮੰਤਰਾਲਿਆਂ ਸਮੇਤ ਆਉਣ ਵਾਲੇ ਮਹੀਨਿਆਂ ਵਿੱਚ 10 ਲੱਖ ਨਿਯੁਕਤੀ ਪੱਤਰ ਦਿੱਤੇ ਜਾਣਗੇ।