Rahul Gandhi

ਰਾਹੁਲ ਗਾਂਧੀ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਕੀਤਾ ਗਿਆ ਵਿਰੋਧ

ਚੰਡੀਗੜ੍ਹ 27 ਜਨਵਰੀ 2022: ਕਾਂਗਰਸ ਪਾਰਟੀ ਦੇ ਯੁਵਰਾਜ ਰਾਹੁਲ ਗਾਂਧੀ (Rahul Gandhi) ਅੱਜ ਅੰਮ੍ਰਿਤਸਰ ਦੇ ਦੌਰੇ ਤੇ ਹਨ | ਜਿਥੇ ਉਨ੍ਹਾਂ ਨੇ ਸਵੇਰੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਤੇ ਉਸ ਤੋਂ ਬਾਅਦ ਉਨ੍ਹਾਂ ਵੱਲੋਂ ਜਲ੍ਹਿਆਂਵਾਲਾ ਬਾਗ, ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਦੇ ਦਰਸ਼ਨਾਂ ਲਈ ਗਏ |ਜਦੋਂ ਰਾਹੁਲ ਗਾਂਧੀ ਰਾਮ ਤੀਰਥ ਮੰਦਰ ਪਹੁੰਚੇ, ਉੱਥੇ ਕੁੱਝ ਵਿਅਕਤੀਆਂ ਵੱਲੋਂ ਕਾਲੀਆਂ ਝੰਡੀਆਂ ਵਿਖਾ ਕੇ ਰਾਹੁਲ ਗਾਂਧੀ (Rahul Gandhi) ਦਾ ਵਿਰੋਧ ਕੀਤਾ ਗਿਆ| ਜਿਸ ਤੋਂ ਬਾਅਦ ਪੁਲਸ ਹਰਕਤ ‘ਚ ਆਈ ਤੇ ਇਨ੍ਹਾਂ ਨੌਜਵਾਨਾਂ ਨੂੰ ਪੁਲਸ ਵੱਲੋਂ ਹਿਰਾਸਤ ‘ਚ ਲਿਆ ਗਿਆ ਅਤੇ ਇਹਨਾਂ ਨੂੰ ਰਾਹੁਲ ਗਾਂਧੀ ਦੇ ਲਾਗੇ ਵੀ ਜਾਣ ਨਹੀਂ ਦਿੱਤਾ ਗਿਆ |ਉਨ੍ਹਾਂ ਵੱਲੋਂ ਹੁਣ ਜਲੰਧਰ ‘ਚ ਜਾ ਕੇ ਇੱਕ ਵਰਚੁਅਲ ਮੀਟਿੰਗ ਕੀਤੀ ਜਾ ਰਹੀ ਹੈ| ਜਿਸ ‘ਚ ਉਨ੍ਹਾਂ ਵੱਲੋਂ ਪੰਜਾਬ ਦੇ ਮੁੱਦਿਆਂ ਤੇ ਵਿਚਾਰ ਕੀਤਾ ਜਾਵੇਗਾ | ਉੱਥੇ ਹੀ ਰਾਹੁਲ ਗਾਂਧੀ ਰਾਮ ਤੀਰਥ ਮੰਦਰ ਨਤਮਸਤਕ ਹੋਣ ਤੋਂ ਬਾਅਦ ਜਲੰਧਰ ਲਈ ਰਵਾਨਾ ਹੋਏ, ਪਰ ਉਨ੍ਹਾਂ ਨੂੰ ਜਲੰਧਰ ਰਵਾਨਾ ਹੋਣ ਤੋਂ ਪਹਿਲਾਂ ਕੁਝ ਵਿਅਕਤੀਆਂ ਵੱਲੋਂ ਕਾਲੀਆਂ ਝੰਡੀਆਂ ਵਿਖਾ ਕੇ ਵਿਰੋਧ ਵੀ ਕੀਤਾ ਗਿਆ

ਇੱਥੇ ਜ਼ਿਕਰਯੋਗ ਹੈ ਕਿ ਜਦੋਂ ਵੀ ਰਾਹੁਲ ਗਾਂਧੀ ਪੰਜਾਬ ‘ਚ ਆਉਂਦੇ ਹਨ| ਉਦੋਂ ਹੀ ਉਨ੍ਹਾਂ ਦਾ ਵਿਰੋਧ ਕੀਤਾ ਜਾਂਦਾ ਹੈ ਕਿਉਂਕਿ 1984 ਨੂੰ ਲੈ ਕੇ ਲਗਾਤਾਰ ਹੀ ਸਿੱਖਾਂ ਦੀਆਂ ਭਾਵਨਾਵਾਂ ਨੂੰ ਵੇਖਦੇ ਹੋਏ ਲੋਕ ਅਕਸਰ ਹੀ ਰਾਹੁਲ ਗਾਂਧੀ ਅਤੇ ਉਨ੍ਹਾਂ ਦੇ ਪਰਿਵਾਰ ਦਾ ਵਿਰੋਧ ਵੀ ਕਰਦੇ ਹਨ ਅਤੇ ਇਸ ਦੇ ਚੱਲਦੇ ਅੱਜ ਵੀ ਰਾਹੁਲ ਗਾਂਧੀ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਨੌਜਵਾਨਾਂ ਵੱਲੋਂ ਵਿਰੋਧ ਕੀਤਾ ਗਿਆ|

Scroll to Top