Punjab Government

Punjab Budget 2022: ਪੰਜਾਬ ਦੇ ਹਰ ਜ਼ਿਲ੍ਹੇ ‘ਚ ਸਾਈਬਰ ਕ੍ਰਾਈਮ ਕੰਟਰੋਲ ਯੂਨਿਟ ਕੀਤੇ ਜਾਣਗੇ ਸਥਾਪਤ

ਚੰਡੀਗੜ੍ਹ 27 ਜੂਨ 2022: ਚੰਡੀਗੜ੍ਹ 27 ਜੂਨ 2022: ਪੰਜਾਬ ਸਰਕਾਰ ਨੇ ਬਜਟ ਵਿੱਚ ਪੰਜਾਬ ਪੁਲਿਸ ਨੂੰ ਅਪਗ੍ਰੇਡ ਕਰਨ ਲਈ 108 ਕਰੋੜ ਦੀ ਵਿਵਸਥਾ ਕੀਤੀ ਹੈ। ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ 30 ਕਰੋੜ ਦੀ ਲਾਗਤ ਨਾਲ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਸਾਈਬਰ ਕ੍ਰਾਈਮ ਕੰਟਰੋਲ ਯੂਨਿਟ ਸਥਾਪਤ ਕੀਤੇ ਜਾਣਗੇ। ਇਸਦੇ ਨਾਲ ਹੀ ਜੇਲ੍ਹ ਦੇ ਵਿੱਚ VIP ਸੈਲਾਂ ਨੂੰ ਬੰਦ ਕੀਤਾ ਜਾਵੇਗਾ | ਅਪਰਾਧੀਆਂ ਨੂੰ ਨੱਥ ਪਾਉਣ ਲਈ ਪੂਰੇ ਸੂਬੇ ‘ਚ ਸੀਸੀਟੀਵੀ ਕੈਮਰੇ ਲਗਾਏ ਜਾਣਗੇ | ਸੀਸੀਟੀਵੀ ਕੈਮਰੇ ਲਗਵਾਉਣ ਲਈ 5 ਕਰੋੜ ਰੁਪਏ ਦੀ ਤਜਵੀਜ਼ ਰੱਖੀ |

ਇਸ ਦੇ ਨਾਲ ਹੀ ਪੰਜਾਬ ਦੇ ਮੋਹਾਲੀ ਵਿੱਚ ਇੱਕ ਨਵੀਂ ਜੇਲ੍ਹ ਬਣਾਈ ਜਾਵੇਗੀ ਜਿਸ ਵਿੱਚ ਹਰ ਚੀਜ਼ ਆਧੁਨਿਕ ਤਕਨੀਕ ਨਾਲ ਲੈਸ ਹੋਵੇਗੀ। ਇਸ ਤੋਂ ਇਲਾਵਾ ਦੇਸ਼ ਦੀਆਂ ਫੌਜਾਂ ਵਿੱਚ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ 500000 ਰੁਪਏ ਦੀ ਬਜਾਏ ਇੱਕ ਕਰੋੜ ਰੁਪਏ ਦਿੱਤੇ ਜਾਣਗੇ। ਇਸ ਲਈ 130 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ, ਜੋ ਪਿਛਲੇ ਸਾਲ ਨਾਲੋਂ 11% ਵੱਧ ਹੈ। ਇਸਦੇ ਨਾਲ ਹੀ ਸਾਲ 2024 ਤੱਕ ‘ਸਭ ਲਈ ਘਰ ਪ੍ਰੋਗਰਾਮ’ ਦੇ ਤਹਿਤ 292 ਕਰੋੜ ਰੁਪਏ ਦੀ ਤਜਵੀਜ਼ ਰੱਖੀ

Scroll to Top