ਚੰਡੀਗੜ੍ਹ 10 ਮਾਰਚ 2022: (Punjab Election Results 2022) ਪੰਜਾਬ ਚੋਣ ਨਤੀਜਿਆਂ ਦੌਰਾਨ ਲੰਬੀ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹਾਰ ਦਾ ਸਾਹਮਣਾ ਕਰਨਾ ਪਿਆ । ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਖੁੱਡੀਆਂ ਨੇ 66313 ਵੋਟਾਂ ਹਾਸਲ ਕਰਕੇ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾ ਦਿੱਤਾ ਹੈ। ਪ੍ਰਕਾਸ਼ ਸਿੰਘ ਬਾਦਲ ਨੂੰ 54917 ਵੋਟਾਂ ਹਾਸਲ ਹੋਈਆਂ ਹਨ, ਜਦੋਂ ਕਿ ਕਾਂਗਰਸ ਦੇ ਉਮੀਦਵਾਰ ਜਗਪਾਲ ਸਿੰਘ ਅਬੁਲ ਖੁਰਾਣਾ ਨੂੰ ਸਿਰਫ 10136 ਵੋਟਾਂ ਹੀ ਹਾਸਲ ਹੋਈਆਂ ਹਨ | ਜਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਲੰਬੀ ਹਲਕੇ ‘ਚ ਪਿਛਲੇ 25 ਸਾਲਾਂ ਤੋਂ ਲਗਾਤਾਰ ਜਿੱਤਦੇ ਆ ਰਹੇ ਹਨ।
ਦਸੰਬਰ 2, 2024 10:19 ਪੂਃ ਦੁਃ