ਖੇਤ ਮਜ਼ਦੂਰ

CM ਮਾਨ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕਰ ਰਹੇ ਖੇਤ ਮਜ਼ਦੂਰਾਂ ‘ਤੇ ਪੰਜਾਬ ਪੁਲਿਸ ਨੇ ਕੀਤਾ ਲਾਠੀਚਾਰਜ

ਚੰਡੀਗੜ੍ਹ 30 ਨਵੰਬਰ 2022: ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸੰਗਰੂਰ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਮਾਰਚ ਕਰ ਰਹੇ ਪੇਂਡੂ ਅਤੇ ਖੇਤ ਮਜ਼ਦੂਰਾਂ ‘ਤੇ ਪੰਜਾਬ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ । ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਪੇਂਡੂ ਅਤੇ ਖੇਤ ਮਜ਼ਦੂਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਵੱਲ ਰੁਖ਼ ਕਰਨ ਦਾ ਪ੍ਰੋਗਰਾਮ ਰੱਖਿਆ ਸੀ ।

ਦੂਜੇ ਪਾਸੇ ਇਸ ਦੌਰਾਨ ਸੰਗਰੂਰ ਐਸ.ਐਸ.ਪੀ ਸੁਰਿੰਦਰ ਲਾਂਬਾ, ਜ਼ਿਲ੍ਹਾ ਸੰਗਰੂਰ ਨੇ ਦੱਸਿਆ ਕਿ
ਇੱਥੇ ਕੋਈ ਲਾਠੀਚਾਰਜ ਨਹੀਂ ਕੀਤਾ ਗਿਆ ਅਤੇ ਧਰਨਾ ਸ਼ਾਂਤਮਈ ਢੰਗ ਨਾਲ ਚੱਲ ਰਿਹਾ ਹੈ। ਪ੍ਰਦਰਸ਼ਨਕਾਰੀਆਂ ਦੇ ਇੱਕ ਹਮਲਾਵਰ ਹਿੱਸੇ ਨੇ ਹੱਥੋਂਪਾਈ ਕੀਤੀ, ਜਿਸ ਨੂੰ ਬਾਅਦ ਵਿੱਚ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਅਸੀਂ ਉਨ੍ਹਾਂ ਦੀਆਂ ਮੰਗਾਂ ਦਾ ਨੋਟਿਸ ਲਿਆ ਹੈ |

Scroll to Top