ਚੰਡੀਗੜ੍ਹ, 13 ਫਰਵਰੀ 2023: ਪੰਜਾਬ ਸਰਕਾਰ ਨੇ ਰਾਜ ਚੋਣ ਕਮਿਸ਼ਨਰ ਦੀ ਨਿਯੁਕਤੀ ਸਬੰਧੀ ਫੈਸਲਾ ਲਿਆ ਹੈ। ਖੇਡ ਅਤੇ ਯੁਵਕ ਭਲਾਈ ਵਿਭਾਗ ਦੇ 1996 ਬੈਚ ਦੇ ਆਈਏਐਸ ਅਧਿਕਾਰੀ ਰਾਜ ਕਮਲ ਚੌਧਰੀ (Raj Kamal Chaudhary) ਪੰਜਾਬ ਦੇ ਅਗਲੇ ਰਾਜ ਚੋਣ ਕਮਿਸ਼ਨਰ ਹੋ ਸਕਦੇ ਹਨ। ਸੂਤਰਾਂ ਅਨੁਸਾਰ ਮਾਨ ਸਰਕਾਰ ਨੇ ਰਾਜ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਆਈਏਐਸ ਚੌਧਰੀ ਨੂੰ ਦੇਣ ਦਾ ਫੈਸਲਾ ਕੀਤਾ ਹੈ। ਪੰਜਾਬ ਦੀਆਂ 5 ਨਗਰ ਨਿਗਮਾਂ ਵਿੱਚ ਚੋਣਾਂ ਹੋਣੀਆਂ ਹਨ ਪਰ ਰਾਜ ਚੋਣ ਕਮਿਸ਼ਨਰ ਦਾ ਅਹੁਦਾ 1 ਸਾਲ ਤੋਂ ਵੱਧ ਸਮੇਂ ਤੋਂ ਖਾਲੀ ਹੈ। ਪੰਜਾਬ ਸਰਕਾਰ ਨੇ ਦੇਰ ਸ਼ਾਮ ਰਾਜ ਚੋਣ ਕਮਿਸ਼ਨਰ ਬਾਰੇ ਫੈਸਲਾ ਲਿਆ ਹੈ ਅਤੇ ਇਸ ਸਬੰਧੀ ਹੁਕਮ ਜਲਦੀ ਹੀ ਜਾਰੀ ਕਰ ਦਿੱਤੇ ਜਾ ਸਕਦੇ ਹਨ ।
ਜੂਨ 27, 2025 10:41 ਬਾਃ ਦੁਃ