ਜੋਧਪੁਰ

Rajasthan: ਜੋਧਪੁਰ ਦੇ ਹਿੰਸਾ ਪ੍ਰਭਾਵਿਤ 10 ਇਲਾਕਿਆਂ ‘ਚ ਲਗਾਇਆ ਕਰਫਿਊ

ਚੰਡੀਗੜ੍ਹ 03 ਮਈ 2022: ( Jodhpur Violence) ਰਾਜਸਥਾਨ ਦੇ ਜੋਧਪੁਰ ‘ਚ ਈਦ ਦੇ ਮੌਕੇ ‘ਤੇ ਕਾਫੀ ਹੰਗਾਮਾ ਹੋਇਆ। ਜੋਧਪੁਰ (Jodhpur) ਦੇ ਜਾਲੋਰੀ ਗੇਟ ਇਲਾਕੇ ‘ਚ ਸੋਮਵਾਰ ਰਾਤ ਨੂੰ ਹੋਈ ਹਿੰਸਾ ਤੋਂ ਬਾਅਦ ਮੰਗਲਵਾਰ ਨੂੰ ਵੀ ਪੱਥਰਬਾਜ਼ੀ ਅਤੇ ਅੱਗ ਲਗਾਉਣ ਦੀਆਂ ਘਟਨਾਵਾਂ ਸਾਹਮਣੇ ਆਈਆਂ। ਹੰਗਾਮੇ ਤੋਂ ਬਾਅਦ ਪ੍ਰਸ਼ਾਸਨ ਨੇ ਬੁੱਧਵਾਰ ਤੱਕ ਜੋਧਪੁਰ ਦੇ 10 ਇਲਾਕਿਆਂ ‘ਚ ਕਰਫਿਊ ਲਗਾ ਦਿੱਤਾ ਹੈ।

ਸਥਿਤੀ ਨੂੰ ਦੇਖਦੇ ਹੋਏ ਜੋਧਪੁਰ ਸ਼ਹਿਰ ਦੇ ਦੰਗਾ ਪ੍ਰਭਾਵਿਤ ਥਾਣਾ ਖੇਤਰਾਂ ‘ਚ ਕਰਫਿਊ ਲਗਾ ਦਿੱਤਾ ਗਿਆ ਹੈ। ਮੰਗਲਵਾਰ ਦੁਪਹਿਰ 1 ਵਜੇ ਤੋਂ ਬੁੱਧਵਾਰ ਰਾਤ 12 ਵਜੇ ਤੱਕ ਕਰਫਿਊ ਲਾਗੂ ਰਹੇਗਾ। ਜੋਧਪੁਰ ‘ਚ ਤਣਾਅਪੂਰਨ ਸਥਿਤੀ ਨੂੰ ਦੇਖਦੇ ਹੋਏ ਸ਼ਹਿਰ ਦੇ ਸਾਰੇ ਪ੍ਰਭਾਵਿਤ ਇਲਾਕਿਆਂ ‘ਚ ਪੁਲਸ ਅਤੇ ਹੋਰ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਸ਼ਹਿਰ ਦੇ ਹੋਰ ਸੰਵੇਦਨਸ਼ੀਲ ਇਲਾਕਿਆਂ ‘ਚ ਪੁਲਿਸ ਦੀ ਗਸ਼ਤ ਵਧਾ ਦਿੱਤੀ ਗਈ ਹੈ। ਦੂਜੇ ਪਾਸੇ ਜੋਧਪੁਰ ਹਿੰਸਾ ਨੂੰ ਲੈ ਕੇ ਰਾਜਧਾਨੀ ਜੈਪੁਰ ‘ਚ CMO ‘ਚ ਚੱਲ ਰਹੀ ਬੈਠਕ ਖਤਮ ਹੋ ਗਈ ਹੈ। ਮੀਟਿੰਗ ਵਿੱਚ ਸੀਐਮ ਗਹਿਲੋਤ ਨੇ ਉੱਚ ਅਧਿਕਾਰੀਆਂ ਨਾਲ ਸਥਿਤੀ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ।

ਜੋਧਪੁਰ ਪੁਲਿਸ ਕਮਿਸ਼ਨਰੇਟ ਦੇ ਪੂਰਬੀ ਜ਼ਿਲ੍ਹੇ ਦੇ ਉਦੈਮੰਦਿਰ, ਸਦਰ ਕੋਤਵਾਲੀ, ਸਦਰ ਬਾਜ਼ਾਰ, ਨਾਗੋਰੀ ਗੇਟ ਅਤੇ ਖੰਡਫਾਲਸਾ ਅਤੇ ਪੱਛਮੀ ਜ਼ਿਲ੍ਹੇ ਦੇ ਪ੍ਰਤਾਪਨਗਰ, ਪ੍ਰਤਾਪਨਗਰ ਸਦਰ, ਦੇਵ ਨਗਰ, ਸੁਰਸਾਗਰ ਅਤੇ ਸਰਦਾਰਪੁਰਾ ਥਾਣਾ ਖੇਤਰਾਂ ਵਿੱਚ ਕਰਫਿਊ ਲਗਾਇਆ ਗਿਆ ਹੈ। ਕਰਫਿਊ ਦੇ ਹੁਕਮਾਂ ‘ਚ ਕਿਹਾ ਗਿਆ ਹੈ ਕਿ ਇਸ ਦੌਰਾਨ ਕੋਈ ਵੀ ਵਿਅਕਤੀ ਬਿਨਾਂ ਇਜਾਜ਼ਤ ਪੱਤਰ ਦੇ ਘਰੇਲੂ ਸਰਹੱਦ ਤੋਂ ਬਾਹਰ ਨਹੀਂ ਨਿਕਲੇਗਾ। ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਇਸ ਮਿਆਦ ਨੂੰ ਵਧਾਇਆ ਵੀ ਜਾ ਸਕਦਾ ਹੈ।

 

Scroll to Top