Lawrence Bishnoi

ਫਿਰੌਤੀ ਮੰਗਣ ਦਾ ਮਾਮਲਾ: ਮੋਹਾਲੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਨਿਆਂਇਕ ਹਿਰਾਸਤ ‘ਚ ਭੇਜਿਆ

ਚੰਡੀਗੜ੍ਹ 19 ਦਸੰਬਰ 2022: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਅੱਜ ਮੁੜ ਮੋਹਾਲੀ ਅਦਾਲਤ (Mohali court) ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ ਹਨ।

ਲਾਰੈਂਸ ਬਿਸ਼ਨੋਈ ਨੂੰ ਮੋਹਾਲੀ ਦੇ ਇੱਕ ਹੋਟਲ ਮਾਲਕ ਤੋਂ ਫਿਰੌਤੀ ਮੰਗਣ ਅਤੇ ਉਸਦੇ ਹੋਟਲ ਵਿੱਚ ਗੋਲੀ ਚਲਾਉਣ ਦੇ ਮਾਮਲੇ ਵਿੱਚ ਨਾਮਜ਼ਦ ਕੀਤਾ ਸੀ। ਲਾਰੈਂਸ ਨੂੰ ਦੋ ਦਿਨ ਪਹਿਲਾਂ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿਸ ਮਗਰੋਂ ਅੱਜ ਰਿਮਾਂਡ ਖ਼ਤਮ ਹੋਣ ਮਗਰੋਂ ਲਾਰੈਂਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ।

Scroll to Top