ਰਾਜੋਆਣਾ

ਬਲਵੰਤ ਰਾਜੋਆਣੇ ਦੀ ਰਿਹਾਈ ਨੂੰ ਲੈ ਕੇ ਰਵਨੀਤ ਬਿੱਟੂ ਨੇ ਅਕਾਲੀ ਦਲ ਨੂੰ ਘੇਰਿਆ

ਚੰਡੀਗੜ੍ਹ 03 ਮਈ 2022: ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿਚ ਦੋਸ਼ੀ ਠਹਿਰਾਏ ਗਏ ਬਲਵੰਤ ਸਿੰਘ ਰਾਜੋਆਣਾ ਦੀ ਰਾਹੀਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਚੁੱਕੀ ਹੈ | ਇਸਦੇ ਚੱਲਦ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੀ ਅਪੀਲ ’ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਦੋ ਮਹੀਨਿਆਂ ਵਿਚ ਫ਼ੈਸਲਾ ਲੈਣ ਲਈ ਕਿਹਾ ਹੈ। ਇਸ ਕੇਸ ਵਿਚ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ।

ਇਸੇ ਚਲਦੇ ਜਸਟਿਸ ਯੂ.ਯੂ. ਲਲਿਤ ਦੀ ਅਗਵਾਈ ਵਾਲੇ ਬੈਂਚ ਜਿਸ ਵਿਚ ਜਸਟਿਸ ਐੱਸ. ਰਵਿੰਦਰ ਭੱਟ ਤੇ ਪੀ.ਐੱਸ ਨਰਸਿਮ੍ਹਾ ਵੀ ਸ਼ਾਮਲ ਸਨ, ਉਨ੍ਹਾਂ ਨੇ ਕਿਹਾ ਕਿ ਕੇਂਦਰ ਨੂੰ ਫ਼ੈਸਲਾ ਜਲਦੀ ਤੋਂ ਜਲਦੀ ਲੈਣਾ ਚਾਹੀਦਾ ਹੈ।ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਫੈਸਲੇ ਦਾ ਸਵਾਗਤ ਕੀਤਾ ਗਿਆ ਹੈ, ਉਥੇ ਹੀ ਕਾਂਗਰਸ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਜੇਕਰ ਰਾਜੋਆਣੇ ਵਰਗੇ ਜੇਲ੍ਹ ਵਿਚੋਂ ਬਾਹਰ ਆ ਗਏ ਤਾਂ ਕੀ ਆਪਾਂ ਪੰਜਾਬ ਵਿਚ ਰਹਿ ਸਕਾਂਗੇ। ਉਨ੍ਹਾਂ ਅਕਾਲੀ ਦਲ ਨੂੰ ਇਸ ਮੁੱਦੇ ਉਤੇ ਘੇਰਿਆ ‘ਤੇ ਕਿਹਾ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜੋਆਣਾ ਵਰਗਿਆਂ ਦੇ ਬਾਹਰ ਆਉਣ ਨਾਲ ਪੰਜਾਬ ਦਾ ਮਾਹੌਲ ਮੁੜ ਖਰਾਬ ਹੋ ਜਾਵੇਗਾ।

Scroll to Top