Retired Home Guard

ਰੋਪੜ ‘ਚ ਰਿਟਾਇਰ ਹੋਮ ਗਾਰਡ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੱਕਾ ਜਾਮ

ਰੋਪੜ, 17 ਜਨਵਰੀ 2023: ਰਿਟਾਇਰ ਹੋਮ ਗਾਰਡ (Retired Home Guard) ਕਰਮਚਾਰੀਆਂ ਵਲੋਂ ਅੱਜ ਰੋਪੜ ਦੇ ਸੋਲਖਿਆਂ ਟੋਲ ਪਲਾਜ਼ਾ ‘ਤੇ ਸੜਕ ਜਾਮ ਕਰ ਕੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਅਤੇ ਸੜਕ ਨੂੰ ਪੂਰੀ ਤਰਾਂ ਬੰਦ ਕਰ ਦਿੱਤਾ ਗਿਆ | ਜ਼ਿਕਰਯੋਗ ਹੈ ਕਿ ਇਹ ਧਰਨਾ ਨੈਸ਼ਨਲ ਹਾਈਵੇ ‘ਤੇ ਦਿੱਤਬ ਜਾ ਰਿਹਾ ਹੈ, ਜਿਸ ਨਾਲ ਆਵਾਜਾਈ ਠੱਪ ਹੋ ਗਈ | ਇਸ ਮੌਕੇ ਪੁਲਿਸ ਵੱਡੀ ਤਾਦਾਦ ਵਿੱਚ ਮੌਜੂਦ ਹੈ |

ਰਿਟਾਇਰਡ ਹੋਮਗਾਰਡ ਕਰਮਚਾਰੀਆਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਪੰਜਾਬ ਸਰਕਾਰ ਵੱਲੋਂ ਰਿਟਾਇਰ ਹੋਣ ਵੇਲੇ ਕੋਈ ਵੀ ਸਰਕਾਰੀ ਸਹੂਲਤ ਨਹੀਂ ਦਿੱਤੀ ਜਾਂਦੀ | ਜਦਕਿ ਓਹਨਾ ਵੱਲੋਂ ਪੰਜਾਬ ਪੁਲਿਸ ਨਾਲ ਮਿਲ ਕੇ ਆਪਣੀਆਂ ਸੇਵਾਵਾਂ ਤਨਦੇਹੀ ਨਾਲ ਨਿਭਾਈਆਂ ਜਾਂਦੀਆਂ ਰਹੀਆਂ ਹਨ | ਉਹਨਾਂ ਨੂੰ ਪੁਲਿਸ ਮੁਲਾਜ਼ਮਾਂ ਦੇ ਬਰਾਬਰ ਰਿਟਾਇਰਮੈਂਟ ਤੋਂ ਬਾਅਦ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆ | ਮੌਜੂਦਾ ਹੋਮਗਾਰਡ ਵਿਭਾਗ ਵਿੱਚ ਸੇਵਾ ਦੇ ਰਹੇ ਕਰਮਚਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਵਿੱਤ ਆਯੋਗ ਦੀ ਕਿਸ਼ਤ ਜਾਰੀ ਨਹੀਂ ਕੀਤੀ ਗਈ ਹੈ, ਜਿਸ ਨਾਲ ਉਹਨਾਂ ਦਾ ਆਰਥਿਕ ਨੁਕਸਾਨ ਹੋ ਰਿਹਾ ਹੈ |

Scroll to Top