ਰੋਪੜ 07 ਜਨਵਰੀ 2022: ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਦੇ ਯਤਨਾਂ ਸਦਕਾ ਸਰਕਾਰੀ ਕਾਲਜ ਰੋਪੜ (Government College Ropar) ਨੂੰ 10 ਸਾਲਾਂ ਬਾਅਦ 1 ਕਰੋੜ 67 ਲੱਖ ਰੁਪਏ ਅਤੇ ਗੁਰੂ ਕਾ ਖੂਹ ਮੁੰਨੇ ਲੜਕੀਆਂ ਦੇ ਸਰਕਾਰੀ ਕਾਲਜ ਨੂੰ 7 ਸਾਲ ਬਾਅਦ ਪਹਿਲੀ ਵਾਰ 53 ਲੱਖ ਰੁਪਏ ਦੀ ਗ੍ਰਾਂਟ ਨੂੰ ਪ੍ਰਸ਼ਾਸਸਕੀ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਲਈ ਦਿਨੇਸ਼ ਚੱਢਾ ਵੱਲੋਂ ਉਚੇਰੀ ਸਿੱਖਿਆ ਨੂੰ ਵਿਸ਼ੇਸ਼ ਵਿੱਤੀ ਸਹਾਇਤਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ |
ਵਿਧਾਇਕ ਚੱਢਾ ਨੇ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਉਚੇਰੀ ਸਿੱਖਿਆ ਨੂੰ ਹੋਰ ਵਿਕਸਤ ਕਰਨ ਲਈ ਨਿਰੰਤਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਿੱਖਿਆ ਨੂੰ ਆਮ ਲੋਕਾਂ ਦੀ ਪਹੁੰਚ ਵਿਚ ਲਿਆਉਣ ਲਈ ਪ੍ਰਾਈਵੇਟ ਯੂਨੀਵਰਸਿਟੀਆਂ ਤੇ ਕਾਲਜਾਂ ਨੂੰ ਬੜਾਵਾ ਨਾ ਦੇ ਕੇ ਸਰਕਾਰੀ ਕਾਲਜਾਂ ਨੂੰ ਵਿਸ਼ੇਸ਼ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਸਰਕਾਰੀ ਕਾਲਜਾਂ ਨੂੰ ਪ੍ਰਾਈਵੇਟ ਯੂਨੀਵਰਸਿਟੀਆਂ ਤੇ ਕਾਲਜਾਂ ਨਾਲੋਂ ਵੀ ਬਿਹਤਰ ਬਣਾਇਆ ਜਾ ਸਕੇ।
ਵਿਧਾਇਕ ਚੱਢਾ ਨੇ ਦੱਸਿਆ ਕਿ ਸਰਕਾਰੀ ਕਾਲਜ ਰੋਪੜ ਜ਼ਿਲ੍ਹੇ ਦਾ ਸਭ ਤੋਂ ਵੱਡਾ ਅਤੇ ਪੁਰਾਣਾ ਕਾਲਜ ਹੈ ਇਸ ਕਾਲਜ ਵਿਚ ਕਰੀਬ 6 ਜ਼ਿਲ੍ਹਿਆਂ ਦੇ ਵਿਦਿਆਰਥੀ ਪੜ੍ਹਨ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਸ ਗ੍ਰਾਂਟ ਦੇ ਨਾਲ ਕਾਲਜ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਬਹੁਤ ਲਾਭ ਹੋਵੇਗਾ। ਇਸ ਗਰਾਂਟ ਦੇ ਨਾਲ ਕਾਲਜ ਦੀ ਇਨਫਰਾਸਟ੍ਰਕਚਰ ਵਿੱਚ ਬਹੁਤ ਵੱਡੇ ਪੱਧਰ ਉੱਤੇ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਇਸ ਗ੍ਰਾਂਟ ਵਿੱਚੋਂ 53 ਲੱਖ ਰੁਪਏ ਸਪੈਸ਼ਲ ਹੋਸਟਲ ਦੀ ਮੁਰੰਮਤ ਲਈ ਮਨਜ਼ੂਰ ਕੀਤੇ ਗਏ ਹਨ। ਇਸ ਤੋਂ ਇਲਾਵਾ ਵਾਇਟ ਵਾਸ਼, ਮੁਰੰਮਤ, ਟੁੱਟ ਭੰਨ, ਖੇਡ ਗਰਾਉਂਡ ਆਦਿ ਵਿੱਚ ਵਿਆਪਕ ਸੁਧਾਰ ਲਿਆਂਦਾ ਜਾਵੇਗਾ।