ਜਿਨਸੀ ਸ਼ੋਸ਼ਣ ਮਾਮਲਾ: ਰਾਉਸ ਐਵੇਨਿਊ ਕੋਰਟ ਨੇ ਬ੍ਰਿਜ ਭੂਸ਼ਣ ਸ਼ਰਨ ਖ਼ਿਲਾਫ਼ ਦੋਸ਼ ਤੈਅ ਕੀਤੇ

Brij Bhushan Sharan

ਚੰਡੀਗੜ੍ਹ 10 ਮਈ 2024: ਦਿੱਲੀ ਰਾਉਸ ਐਵੇਨਿਊ ਕੋਰਟ ਨੇ ਸ਼ੁੱਕਰਵਾਰ ਨੂੰ ਪੰਜ ਬੀਬੀ ਭਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਭਾਜਪਾ ਸੰਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ (Brij Bhushan Sharan) ਦੇ ਖ਼ਿਲਾਫ਼ ਜਿਨਸੀ ਸ਼ੋਸ਼ਣ, ਪਿੱਛਾ ਕਰਨ, ਬੀਬੀਆਂ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਅਤੇ ਅਪਰਾਧਿਕ ਧਮਕੀ ਦੇਣ ਦੇ ਦੋਸ਼ ਤੈਅ ਕੀਤੇ ਹਨ।

ਅਦਾਲਤ ਨੇ ਕਿਹਾ ਕਿ ਮੁਲਜ਼ਮ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਕਾਫੀ ਸਬੂਤ ਮੌਜੂਦ ਹਨ। ਅਦਾਲਤ ਨੇ ਆਈਪੀਸੀ ਦੀ ਧਾਰਾ 506 ਦੇ ਤਹਿਤ ਅਪਰਾਧਿਕ ਧਮਕਾਉਣ ਦੇ ਜੁਰਮ ਲਈ ਸਹਿ-ਮੁਲਜ਼ਮ ਵਿਨੋਦ ਤੋਮਰ ਵਿਰੁੱਧ ਵੀ ਦੋਸ਼ ਆਇਦ ਕੀਤੇ ਹਨ। ਵਿਨੋਦ ਤੋਮਰ WFI ਦੇ ਸਾਬਕਾ ਸਹਾਇਕ ਸਕੱਤਰ ਹਨ। ਰਾਉਸ ਐਵੇਨਿਊ ਕੋਰਟ ਦੀ ਐਡੀਸ਼ਨਲ ਚੀਫ ਮੈਟਰੋਪੋਲੀਟਨ ਮੈਜਿਸਟਰੇਟ ਪ੍ਰਿਅੰਕਾ ਰਾਜਪੂਤ ਨੇ ਇਹ ਹੁਕਮ ਦਿੱਤਾ ਹੈ।

ਅਦਾਲਤ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਯੂਐਫਆਈ) ਦੇ ਸਾਬਕਾ ਮੁਖੀ ਸਿੰਘ ‘ਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 354ਏ (ਜਿਨਸੀ ਸ਼ੋਸ਼ਣ), 354 (ਸ਼ੀਲ ਭੰਗ ਕਰਨ) ਅਤੇ 506 (ਅਪਰਾਧਿਕ ਧਮਕੀ) ਦੇ ਤਹਿਤ ਦੋਸ਼ ਲਗਾਏ ਹਨ। ਹਾਲਾਂਕਿ ਛੇਵੇਂ ਭਲਵਾਨ ਵੱਲੋਂ ਲਾਏ ਦੋਸ਼ਾਂ ਦੇ ਸਬੰਧ ਵਿੱਚ ਬ੍ਰਿਜਭੂਸ਼ਣ ਸ਼ਰਨ ਸਿੰਘ (Brij Bhushan Sharan) ਨੂੰ ਬਰੀ ਕਰ ਦਿੱਤਾ ਗਿਆ ਸੀ।

Leave a Reply

Your email address will not be published. Required fields are marked *