July 1, 2024 8:38 pm
Shahbaz Sharif

ਪਾਕਿਸਤਾਨ ਦੇ 23ਵੇਂ ਪ੍ਰਧਾਨ ਮੰਤਰੀ ਚੁਣੇ ਗਏ ਸ਼ਾਹਬਾਜ ਸ਼ਰੀਫ, ਅੱਜ ਹੀ ਚੁੱਕਣਗੇ ਸਹੁੰ

ਸ਼ਾਹਬਾਜ਼ ਸ਼ਰੀਫ ਪਾਕਿਸਤਾਨ ਦੇ 23ਵੇਂ ਪ੍ਰਧਾਨ ਮੰਤਰੀ ਹੋਣਗੇ| ਉਨ੍ਹਾਂ ਨੂੰ ਨੈਸ਼ਨਲ ਅਸੈਂਬਲੀ ਵਿੱਚ ਉਨ੍ਹਾਂ ਨੂੰ ਕੁੱਲ 174 ਵੋਟਾਂ ਮਿਲੀਆਂ | ਇਮਰਾਨ ਖਾਨ ਦੀ ਪਾਰਟੀ ਨੇ ਸਦਨ ‘ਚੋਂ ਵਾਕਆਊਟ ਕੀਤਾ |

ਚੰਡੀਗ੍ਹੜ 11 ਅਪ੍ਰੈਲ 2022: ਸ਼ਾਹਬਾਜ਼ ਸ਼ਰੀਫ਼ ਨੂੰ ਪਾਕਿਸਤਾਨ ਦਾ ਨਵਾਂ ਪ੍ਰਧਾਨ ਮੰਤਰੀ ਚੁਣ ਲਿਆ ਗਿਆ ਹੈ। ਸ਼ਾਹਬਾਜ਼ ਸ਼ਰੀਫ (Shahbaz Sharif) ਪਾਕਿਸਤਾਨ ਦੇ 23ਵੇਂ ਪ੍ਰਧਾਨ ਮੰਤਰੀ ਹੋਣਗੇ। ਨੈਸ਼ਨਲ ਅਸੈਂਬਲੀ ਵਿੱਚ ਉਨ੍ਹਾਂ ਨੂੰ ਕੁੱਲ 174 ਵੋਟਾਂ ਮਿਲੀਆਂ। ਰਿਪੋਰਟਾਂ ਮੁਤਾਬਕ ਨਵੇਂ ਪ੍ਰਧਾਨ ਮੰਤਰੀ ਦੀ ਚੋਣ ਤੋਂ ਬਾਅਦ ਅੱਜ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਸ਼ਾਮ 8.30 ਵਜੇ ਸਹੁੰ ਚੁੱਕ ਸਕਦੇ ਹਨ।

ਇਸ ਦੌਰਾਨ ਨੈਸ਼ਨਲ ਅਸੈਂਬਲੀ ‘ਚ ਨਵੇਂ ਪ੍ਰਧਾਨ ਮੰਤਰੀ ਦੀ ਚੋਣ ਦੌਰਾਨ ਇਮਰਾਨ ਖਾਨ ਦੀ ਪਾਰਟੀ ਪੀਟੀਆਈ ਦੇ ਸਾਰੇ ਸੰਸਦ ਮੈਂਬਰਾਂ ਨੇ ਸਦਨ ‘ਚੋਂ ਵਾਕਆਊਟ ਕਰ ਦਿੱਤਾ। ਇਸਦੇ ਨਾਲ ਹੀ ਇਮਰਾਨ ਖਾਨ ਦੇ ਕਰੀਬੀ ਫਵਾਦ ਚੌਧਰੀ ਨੇ ਵੀ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਦੇ ਸਾਰੇ ਸੰਸਦ ਮੈਂਬਰ ਸਮੂਹਿਕ ਤੌਰ ‘ਤੇ ਅਸਤੀਫਾ ਦੇ ਦੇਣਗੇ, ਜਿਸ ਦਾ ਕਈ ਸੰਸਦ ਮੈਂਬਰਾਂ ਨੇ ਵਿਰੋਧ ਕੀਤਾ ਸੀ।

ਇਹ ਵੀ ਪੜ੍ਹੋ |

Imran Khan's party

ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਦੀ ਚੋਣ

ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਦੀ ਚੋਣ ਲਈ ਨੈਸ਼ਨਲ ਅਸੈਂਬਲੀ ਦੀ ਬੈਠਕ ਸ਼ੁਰੂ ਹੋ ਗਈ ਹੈ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ਼ (Shahbaz Sharif) ਵਿਰੋਧੀ ਧਿਰ ਵੱਲੋਂ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਹਨ। ਸ਼ਾਹ ਮਹਿਮੂਦ ਕੁਰੈਸ਼ੀ ਇਮਰਾਨ ਖਾਨ ਦੀ ਪਾਰਟੀ ਪੀਟੀਆਈ ਤੋਂ ਪ੍ਰਧਾਨ ਮੰਤਰੀ ਉਮੀਦਵਾਰ ਸਨ, ਪਰ ਪੀਟੀਆਈ ਦੇ ਸਾਰੇ ਸੰਸਦ ਮੈਂਬਰਾਂ ਦੇ ਅਸਤੀਫ਼ੇ ਨਾਲ ਉਨ੍ਹਾਂ ਦੀ ਉਮੀਦਵਾਰੀ ਖ਼ਤਮ ਹੋ ਗਈ।

ਪਾਰਟੀ ਦੀ ਦੋ ਧੜਿਆਂ ‘ਚ ਹੋਈ ਵੰਡ

ਪੀਟੀਆਈ ਨੇਤਾ ਇਮਰਾਨ ਖਾਨ ਸੰਸਦ ਪਹੁੰਚ ਗਏ ਹਨ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆ ਰਹੀਆਂ ਖਬਰਾਂ ਮੁਤਾਬਕ ਸੰਸਦ ਮੈਂਬਰਾਂ ਦੇ ਸਮੂਹਿਕ ਅਸਤੀਫੇ ਨੂੰ ਲੈ ਕੇ ਪਾਰਟੀ ਦੋ ਧੜਿਆਂ ਵਿੱਚ ਵੰਡ ਗਈ ਹੈ। ਪਾਰਟੀ ਦੇ ਦੋ ਨੇਤਾਵਾਂ ਸ਼ੇਖ ਰਾਸ਼ਿਦ ਅਤੇ ਫਵਾਦ ਚੌਧਰੀ ਨੇ ਜਿੱਥੇ ਵੱਡੇ ਪੱਧਰ ‘ਤੇ ਅਸਤੀਫੇ ਦੇਣ ਦੀ ਗੱਲ ਕਹੀ ਹੈ, ਉਥੇ ਹੀ ਅਲੀ ਮੁਹੰਮਦ ਖਾਨ ਦਾ ਕਹਿਣਾ ਹੈ ਕਿ ਪਾਰਟੀ ਦੇ 95 ਫੀਸਦੀ ਸੰਸਦ ਮੈਂਬਰ ਅਸਤੀਫਾ ਨਾ ਦੇਣ ਦੇ ਪੱਖ ‘ਚ ਹਨ।