ਚੰਡੀਗੜ੍ਹ 14 ਮਈ 2022: ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ (Mohammed bin Zayed Al Nahyan) ਸੰਯੁਕਤ ਅਰਬ ਅਮੀਰਾਤ (UAE) ਦੇ ਨਵੇਂ ਰਾਸ਼ਟਰਪਤੀ ਹੋਣਗੇ। ਖਲੀਜ਼ ਟਾਈਮਜ਼ ਦੀ ਰਿਪੋਰਟ ਮੁਤਾਬਕ 61 ਸਾਲਾ ਨੇਤਾ ਦੇਸ਼ ਦੇ ਤੀਜੇ ਰਾਸ਼ਟਰਪਤੀ ਚੁਣੇ ਗਏ ਹਨ।ਬੀਤੇ ਦਿਨ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜਾਏਦ ਦੇ ਦੇਹਾਂਤ ਹੋ ਗਿਆ ਸੀ । ਇਸਦੇ ਚੱਲਦੇ ਯੂਏਈ ਦੀ ਸੰਘੀ ਸੁਪਰੀਮ ਕੌਂਸਲ ਨੇ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨੂੰ ਨਵਾਂ ਰਾਸ਼ਟਰਪਤੀ ਚੁਣਿਆ ਹੈ|
ਅਮੀਰਾਤ ਨਿਊਜ਼ ਏਜੰਸੀ ਨੇ ਸ਼ਨੀਵਾਰ ਨੂੰ ਦੱਸਿਆ ਕਿ ਕੌਂਸਲ ਨੇ ਸ਼ਨੀਵਾਰ ਨੂੰ ਅਬੂ ਧਾਬੀ ਦੇ ਅਲ-ਮੁਸ਼ਰੀਫ ਪੈਲੇਸ ਵਿੱਚ ਦੁਬਈ ਦੇ ਸ਼ਾਸਕ ਸ਼ੇਖ ਮੁਹੰਮਦ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ। ਦੁਬਈ ਦੇ ਸ਼ਾਸਕ ਅਤੇ ਯੂਏਈ ਦੇ ਪ੍ਰਧਾਨ ਮੰਤਰੀ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ ਨੇ ਸ਼ੇਖ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਨੂੰ ਵਧਾਈ ਦਿੱਤੀ ਹੈ।