Shiromani Akali Dal

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੀ ਰਹਿਣਗੇ: ਬਲਵਿੰਦਰ ਸਿੰਘ ਭੂੰਦੜ

ਚੰਡੀਗੜ੍ਹ 27 ਜੁਲਾਈ 2022: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਚੰਡੀਗੜ੍ਹ ‘ਚ ਪਾਰਟੀ ਦਫਤਰ ਵਿਖੇ ਹੋਈ ਕੋਰ ਕਮੇਟੀ ਮੀਟਿੰਗ ‘ਚ ਝੂੰਦਾਂ ਕਮੇਟੀ ਦੀ ਰਿਪੋਰਟ ‘ਤੇ ਮੰਥਨ ਕੀਤਾ । ਇਸ ਮੀਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਪ੍ਰੈਸ ਦੌਰਾਨ ਕਿਹਾ ਕਿ ਲਗਭਗ 5 ਘੰਟੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ ਅਤੇ ਇਸ ਦੌਰਾਨ ਕਮੇਟੀ ਦੀਆਂ ਸਾਰੀਆਂ ਮੱਦਾਂ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਗਿਆ ਹੈ ।

ਇਸਦੇ ਨਾਲ ਹੀ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਝੂੰਦਾਂ ਕਮੇਟੀ ਵਿੱਚ ਕਿਤੇ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬਦਲਣ ਦੀ ਸ਼ਿਫਾਰਸ਼ ਨਹੀਂ ਕੀਤੀ ਗਈ । ਉਨ੍ਹਾਂ ਕਿਹਾ ਕਿ ਝੂੰਦਾ ਕਮੇਟੀ ਦੀਆਂ ਰਿਪੋਰਟਾਂ ਨੂੰ ਹੂ-ਬ-ਹੂ ਤਿੰਨ ਹਿੱਸਿਆਂ ‘ਚ ਲਾਗੂ ਕੀਤਾ ਜਾਵੇਗਾ, ਪਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੀ ਰਹਿਣਗੇ।

ਇਸਦੇ ਨਾਲ ਹੀ ਵਿਧਾਨ ਸਭਾ ਵਿੱਚ ਅਕਾਲੀ ਦਲ (Shiromani Akali Dal) ਦੇ ਲੀਡਰ ਮਨਪ੍ਰੀਤ ਸਿੰਘ ਇਆਲੀ ਵੱਲੋਂ ਰਾਸ਼ਟਰਪਤੀ ਚੋਣ ਦੇ ਬਾਈਕਾਟ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਮਨਪ੍ਰੀਤ ਇਆਲੀ ਦਾ ਵਿਅਕਤੀਗਤ ਫੈਸਲਾ ਸੀ। ਜਿਕਰਯੋਗ ਹੈ ਕਿ ਇਆਲੀ ਨੇ ਸ਼ਿਰੋਮਣੀ ਅਕਾਲੀ ਦਲ ਦੇ ਐਲਾਨ ਦੇ ਬਾਵਜੂਦ ਭਾਜਪਾ ਅਤੇ ਉਸਦੀਆਂ ਸਹਿਯੋਗੀ ਪਾਰਟੀਆਂ ਦੇ ਗੱਠਜੋੜ ਐਨਡੀਏ ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਵੋਟ ਨਹੀਂ ਪਾਈ। ਇਆਲੀ ਨੇ ਕਿਹਾ ਕਿ ਪਾਰਟੀ ਨੇ ਬਿਨਾਂ ਸ਼ਰਤ ਸਮਰਥਨ ਦਿੱਤਾ ਹੈ। ਇਸ ਦੌਰਾਨ ਪੰਜਾਬ ਨਾਲ ਸਬੰਧਤ ਬੰਦੀ ਸਿੱਖਾਂ ਦੀ ਰਿਹਾਈ, ਚੰਡੀਗੜ੍ਹ ‘ਤੇ ਅਧਿਕਾਰ ਵਰਗਾ ਕੋਈ ਮੁੱਦਾ ਉਨ੍ਹਾਂ ਦੇ ਸਾਹਮਣੇ ਨਹੀਂ ਰੱਖਿਆ ਗਿਆ |

Scroll to Top