ਸੈਕਰਾਮੈਂਟੋ ਕਾਉਂਟੀ

ਅਮਰੀਕਾ ‘ਚ ਸੈਕਰਾਮੈਂਟੋ ਕਾਉਂਟੀ ਦੇ ਗੁਰਦੁਆਰੇ ਲਾਗੇ ਚੱਲੀਆਂ ਗੋਲੀਆਂ, ਦੋ ਨੌਜਵਾਨ ਜ਼ਖਮੀ

ਚੰਡੀਗੜ੍ਹ, 27 ਮਾਰਚ 2023: ਅਮਰੀਕਾ ਦੇ ਸੈਕਰਾਮੈਂਟੋ ਕਾਉਂਟੀ ਦੇ ਗੁਰਦੁਆਰੇ ਵਿੱਚ ਐਤਵਾਰ ਦੁਪਹਿਰ 2:30 ਵਜੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ । ਜਿਸ ਵਿੱਚ ਦੋ ਸਿੱਖ ਨੌਜਵਾਨਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ, ਜਿਨ੍ਹਾ ਵਿੱਚੋਂ ਇੱਕ ਸ਼ੂਟਰ ਵੀ ਸ਼ਾਮਲ ਹੈ। ਜਿਸ ਸਮੇਂ ਇਹ ਘਟਨਾ ਵਾਪਰੀ ਉਸ ਸਮੇਂ ਐਤਵਾਰ ਹੋਣ ਕਾਰਨ ਗੁਰਦੁਆਰੇ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਦਾ ਇਕੱਠ ਸੀ। ਸਥਾਨਕ ਸ਼ੈਰਿਫ (ਪੁਲਿਸ) ਦਫਤਰ ਦੇ ਬੁਲਾਰੇ ਅਮਰ ਗਾਂਧੀ ਦਾ ਕਹਿਣਾ ਹੈ ਕਿ ਇਸ ਨੂੰ ਨਫਰਤ-ਅਪਰਾਧ ਨਾਲ ਨਹੀਂ ਜੋੜਿਆ ਜਾਣਾ ਚਾਹੀਦਾ। ਉਨ੍ਹਾਂ ਦਾ ਕਹਿਣਾ ਹੈ ਕਿ ਕੁਝ ਬਹਿਸ ਤੋਂ ਬਾਅਦ ਬਾਅਦ ਗੋਲੀਆਂ ਚਲਾਈਆਂ ਗਈਆਂ ਹਨ ।

ਸ਼ੈਰਿਫ ਦੇ ਦਫ਼ਤਰ ਅਨੁਸਾਰ ਇਹ ਘਟਨਾ ਬਰੈਡਸ਼ਾਅ ਰੋਡ ਦੇ 7600 ਬਲਾਕ ‘ਤੇ ਸਥਿਤ ਗੁਰਦੁਆਰਾ ਸੈਕਰਾਮੈਂਟੋ ਸਿੱਖ ਸੁਸਾਇਟੀ ਵਿਖੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਇਕ ਦੂਜੇ ਨੂੰ ਜਾਣਨ ਵਾਲੇ ਦੋ ਵਿਅਕਤੀਆਂ ਵਿਚਾਲੇ ਹੋਈ। ਝਗੜਾ ਕਰ ਰਹੇ ਨੌਜਵਾਨਾਂ ‘ਚੋਂ ਇਕ ਨੇ ਗੋਲੀ ਚਲਾ ਦਿੱਤੀ, ਜੋ ਨੇੜੇ ਖੜ੍ਹੇ ਨੌਜਵਾਨਾਂ ‘ਤੇ ਲੱਗ ਗਈ। ਜਿਸ ਤੋਂ ਬਾਅਦ ਲੜਦੇ ਨੌਜਵਾਨਾਂ ਨੇ ਪਿਸਤੌਲ ਫੜੀ ਗੋਲੀ ਚਲਾ ਦਿੱਤੀ। ਜਿਸ ਤੋਂ ਬਾਅਦ ਉਹ ਗੁਰਦੁਆਰੇ ਤੋਂ ਭੱਜ ਗਿਆ।

ਫਿਲਹਾਲ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਜ਼ਖਮੀ ਸ਼ੂਟਰ ਨੂੰ ਵੀ ਹਿਰਾਸਤ ‘ਚ ਲੈ ਲਿਆ ਗਿਆ ਹੈ। ਜਦਕਿ ਦੂਜੇ ਸ਼ੂਟਰ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਇੱਥੇ ਹਰ ਐਤਵਾਰ ਗੁਰਦੁਆਰੇ ਵਿੱਚ ਇੱਕ ਪ੍ਰੋਗਰਾਮ ਕਰਵਾਇਆ ਜਾਂਦਾ ਹੈ ਜੋ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲਦਾ ਹੈ। ਫਿਲਹਾਲ ਅਪਰਾਧ ਸਥਾਨ ਨੂੰ ਸੀਲ ਕਰ ਦਿੱਤਾ ਗਿਆ ਹੈ।

Scroll to Top