ਅੰਕਿਤ ਸੇਰਸਾ

ਸਿੱਧੂ ਮੂਸੇਵਾਲਾ ਕਤਲਕਾਂਡ: ਅਦਾਲਤ ਨੇ ਅੰਕਿਤ ਸੇਰਸਾ ਤੇ ਸਚਿਨ ਭਿਵਾਨੀ ਨੂੰ 8 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

ਚੰਡੀਗੜ੍ਹ 15 ਜੁਲਾਈ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮਾਨਸਾ ਪੁਲਿਸ ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਟਰਾਂਜ਼ਿਟ ਰਿਮਾਂਡ ਤੇ ਲਿਆਂਦੇ ਅੰਕਿਤ ਸੇਰਸਾ ਅਤੇ ਸਚਿਨ ਭਿਵਾਨੀ ਨੂੰ ਪੁਲਿਸ ਨੇ ਮਾਨਸਾ ਅਦਾਲਤ ਵਿਚ ਪੇਸ਼ ਕੀਤਾ। ਜਿੱਥੇ ਮਾਨਸਾ ਦੀ ਅਦਾਲਤ ਨੇ ਅੰਕਿਤ ਸੇਰਸਾ ਅਤੇ ਸਚਿਨ ਭਿਵਾਨੀ ਨੂੰ 8 ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।

ਜਿਕਰਯੋਗ ਹੈ ਕਿ ਦਿੱਲੀ ਦੇ ਸਪੈਸ਼ਲ ਸੈੱਲ/ਐਨਡੀਆਰ ਦੀ ਇੱਕ ਟੀਮ ਨੇ ਲਾਰੈਂਸ-ਗੋਲਡੀ ਗੈਂਗ ਦੇ ਦੋ ਮੋਸਟ ਵਾਂਟੇਡ ਸਾਥੀਆਂ ਅੰਕਿਤ ਸਿਰਸਾ ਤੇ ਸਚਿਨ ਭਿਵਾਨੀ ਨੂੰ ਗ੍ਰਿਫਤਾਰ ਕੀਤਾ ਸੀ। ਪੁਲਿਸ ਮੁਤਾਬਕ ਅੰਕਿਤ ਸਿੱਧੂ ਮੂਸੇਵਾਲਾ ਕਤਲ ਵਿੱਚ ਸ਼ਾਮਲ ਸ਼ੂਟਰਾਂ ਵਿੱਚੋਂ ਇਕ ਹੈ | ਜਿਸਨੇ ਸਿੱਧੂ ‘ਤੇ ਫਾਇਰਿੰਗ ਕੀਤੀ | ਇਸਦੇ ਨਾਲ ਹੀ ਸਚਿਨ ਭਿਵਾਨੀ ‘ਤੇ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਚਾਰ ਸ਼ੂਟਰਾਂ ਨੂੰ ਪਨਾਹ ਦੇਣ ਦਾ ਦੋਸ ਲਗਾਇਆ ਹੈ |

Scroll to Top