ਚੰਡੀਗ੍ਹੜ 06 ਜੁਲਾਈ 2022: ਮਾਨਸਾ ਪੁਲਿਸ ਵਲੋਂ ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਗੈਂਗਸਟਰ ਜੱਗੂ ਭਗਵਾਨਪੁਰੀਆ (Jaggu Bhagwanpuria) ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਦਿੱਤਾ ਗਿਆ | ਪੁਲਿਸ ਵਲੋਂ ਪਹਿਲਾਂ ਜੱਗੂ ਭਗਵਾਨਪੁਰੀਆ ਦਾ ਮੈਡੀਕਲ ਕਰਵਾਇਆ ਗਿਆ | ਮਾਨਸਾ ਅਦਾਲਤ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ ਦੇ ਦਿੱਤਾ ਹੈ ਇਸਦੇ ਨਾਲ ਹੀ ਹੁਣ 11 ਜੁਲਾਈ ਨੂੰ ਭਗਵਾਨਪੁਰੀਆ ਮੁੜ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ | ਜਿਕਰਯੋਗ ਹੈ ਕਿ ਜੱਗੂ ਭਗਵਾਨਪੁਰੀਆ 30 ਜੂਨ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ , ਇਸ ਦੌਰਾਨ ਅਦਾਲਤ ਨੇ ਜੱਗੂ ਨੂੰ 7 ਦਿਨ ਦਾ ਪੁਲੀਸ ਰਿਮਾਂਡ ਭੇਜ ਦਿੱਤਾ ਸੀ।
October 5, 2024 11:38 pm