Ashish Kapoor

AIG ਆਸ਼ੀਸ਼ ਕਪੂਰ ਨੂੰ ਰਿਸ਼ਵਤ ਮਾਮਲੇ ‘ਚ ਕਲੀਨ ਚਿੱਟ ਦੇਣ SIT ਮੁਖੀ ਤੇ ਮੌਜੂਦਾ ਵਿਸ਼ੇਸ਼ ਡੀਜੀਪੀ ਸ਼ਰਦ ਸੱਤਿਆ ਚੌਹਾਨ ਨੂੰ ਕੀਤਾ ਤਲਬ

ਚੰਡੀਗੜ੍ਹ 11 ਅਕਤੂਬਰ 2022: ਵਿਜੀਲੈਂਸ ਬਿਊਰੋ ਵਲੋਂ ਗ੍ਰਿਫਤਾਰ ਏਆਈਜੀ ਆਸ਼ੀਸ਼ ਕਪੂਰ (AIG Ashish Kapoor) ਨੂੰ 1 ਕਰੋੜ ਰੁਪਏ ਦੇ ਰਿਸ਼ਵਤ ਮਾਮਲੇ ਵਿੱਚ ਕਲੀਨ ਚਿੱਟ ਦੇਣ ਵਾਲੇ ਤਤਕਾਲੀ ਐਸਆਈਟੀ ਮੁਖੀ ਅਤੇ ਮੌਜੂਦਾ ਵਿਸ਼ੇਸ਼ ਡੀਜੀਪੀ ਸ਼ਰਦ ਸੱਤਿਆ ਚੌਹਾਨ ਵੀ ਸ਼ੱਕ ਦੇ ਘੇਰੇ ਵਿਚ ਹਨ। ਪੰਜਾਬ ਪੁਲਿਸ ਦੇ ਕੁਝ ਸੀਨੀਅਰ ਆਈਪੀਐਸ ਅਧਿਕਾਰੀਆਂ ਨੇ ਏਆਈਜੀ ਆਸ਼ੀਸ਼ ਕਪੂਰ ਅਤੇ ਸ਼ਿਕਾਇਤਕਰਤਾ ਪੂਨਮ ਦਾ ਮਾਮਲਾ ਡੀਜੀਪੀ ਗੌਰਵ ਯਾਦਵ ਦੇ ਸਾਹਮਣੇ ਰੱਖਦਿਆਂ ਪੰਜਾਬ ਪੁਲਿਸ ਸ਼ਿਕਾਇਤ ਅਥਾਰਟੀ ਨੇ ਉਨ੍ਹਾਂ ਨੂੰ 14 ਅਕਤੂਬਰ ਨੂੰ ਤਲਬ ਕੀਤਾ ਹੈ। ਇਸਦੇ ਨਾਲ ਹੀ ਮਾਮਲੇ ਨੂੰ ਲੈ ਕੇ ਕਪੂਰ ਨੂੰ ਕਲੀਨ ਚਿੱਟ ਦੇਣ ਵਾਲੇ ਐਸਆਈਟੀ ਅਧਿਕਾਰੀਆਂ ‘ਤੇ ਵੀ ਸਵਾਲ ਉੱਠ ਰਹੇ ਹਨ।

ਸੂਤਰਾਂ ਮੁਤਾਬਕ ਆਸ਼ੀਸ਼ ਕਪੂਰ ਖਿਲਾਫ ਸਾਲ 2019 ‘ਚ ਜ਼ੀਰਕਪੁਰ ਥਾਣੇ ‘ਚ ਮਾਮਲਾ ਦਰਜ ਕੀਤਾ ਗਿਆ ਸੀ। ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੀ ਜਾਂਚ ਵਿੱਚ ਅਸ਼ੀਸ਼ ਕਪੂਰ ਨੂੰ ਦੋਸ਼ੀ ਪਾਇਆ ਸੀ ਪਰ ਉਸ ਵੇਲੇ ਦੀ ਕੈਪਟਨ ਸਰਕਾਰ ਵੇਲੇ ਕਪੂਰ ਵਿਜੀਲੈਂਸ ਬਿਊਰੋ ਵਿੱਚ ਤਾਇਨਾਤ ਸੀ। ਫਿਰ ਕਪੂਰ ‘ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਨੇ ਉਨ੍ਹਾਂ ਨੂੰ ਬਰੀ ਕਰਕੇ ਕਲੀਨ ਚਿੱਟ ਦੇ ਦਿੱਤੀ।

Scroll to Top