M.Venkaiah Naidu with pm

ਸੁਰੱਖਿਆ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਲਈ ਚੁੱਕੇ ਜਾਣਗੇ ਸਖ਼ਤ ਕਦਮ : ਐਮ.ਵੈਂਕਈਆ ਨਾਇਡੂ

ਚੰਡੀਗੜ੍ਹ 6 ਜਨਵਰੀ 2022: ਉਪ ਰਾਸ਼ਟਰਪਤੀ ਐਮ.ਵੈਂਕਈਆ ਨਾਇਡੂ (M.Venkaiah Naidu) ਨੇ ਪੀਐੱਮ ਮੋਦੀ (PM Modi) ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ‘ਚ ਹੋਈ ਕੁਤਾਹੀ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ (PM Modi) ਦੀ ਸੁਰੱਖਿਆ ਵਿੱਚ ਇਸ ਕੁਤਾਹੀ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦੇ ਹੋਏ, ਉਪ ਰਾਸ਼ਟਰਪਤੀ ਨੇ ਕਿਹਾ ਕਿ ਸੁਰੱਖਿਆ ਪ੍ਰੋਟੋਕੋਲ (security protocol) ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਖ਼ਤ ਕਦਮ ਚੁੱਕੇ ਜਾਣਗੇ। ਤਾਂ ਜੋ ਭਵਿੱਖ ਵਿੱਚ ਅਜਿਹੀ ਗਲਤੀ ਦੁਬਾਰਾ ਨਾ ਹੋਵੇ। ਦੱਸ ਦੇਈਏ ਕਿ ਉਪ ਰਾਸ਼ਟਰਪਤੀ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਵੀ ਗੱਲਬਾਤ ਕੀਤੀ। ਰਾਸ਼ਟਰਪਤੀ ਨੇ ਪੰਜਾਬ ‘ਚ ਪ੍ਰਧਾਨ ਮੰਤਰੀ ਦੀ ਸੁਰੱਖਿਆ ਪ੍ਰਤੀ ਲਾਪਰਵਾਹੀ ‘ਤੇ ਵੀ ਚਿੰਤਾ ਪ੍ਰਗਟਾਈ।

Scroll to Top